ਪੰਜਾਬ ਵਿੱਚੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ ਨਸ਼ਾ ਤਸਕਰਾਂ ਵੱਲੋਂ ਨਵੇਂ ਨਵੇਂ ਜੁਗਾੜ ਲਾ ਕੇ ਕੀਤੀ ਜਾ ਰਹੀ ਹੈ। ਮੋਹਾਲੀ ਪੁਲਿਸ ਨੇ ਤਸਕਰਾਂ ਵੱਲੋਂ ਨਵੇਂ ਜੁਗਾੜ ਕਰਕੇ ਲਿਆਂਦੀ ਜਾ ਰਹੀ ਭਾਰੀ ਮਾਤਰਾ ਵਿੱਚ ਅਫ਼ੀਮ ਫੜਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮੋਹਾਲੀ ਦੇ ਐਸ ਐਸ ਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਐਸਪੀ (ਡੀ) ਅਮਨਦੀਪ ਸਿੰਘ ਬਰਾੜ ਤੇ ਡੀਐਸਪੀ (ਡੀ) ਗੁਰਸ਼ੇਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਆਗਵਾਈ ਵਾਲੀ ਟੀਮ ਨੇ ਅੰਬਾਲਾ-ਚੰਡੀਗੜ੍ਹ ਹਾਈਵੇਅ ਪਿੰਡ ਦੱਪਰ ਨੇੜੇ ਟੌਲ ਪਲਾਜ਼ਾ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਅੰਬਾਲਾ ਤੋਂ ਆ ਰਹੀ ਐਂਬੂਲੈਸ ਵੈਨ ਨੂੰ ਰੋਕ ਕੇ ਚੈਕਿੰਗ ਕੀਤੀ ਗਈ।
ਐਂਬੂਲੈਂਸ ਵਿੱਚ ਇੱਕ ਵਿਅਕਤੀ ਮਰੀਜ਼ ਦੀ ਤਰ੍ਹਾਂ ਲੰਮਾ ਪਿਆ ਸੀ ਅਤੇ ਦੂਜਾ ਉਸ ਨਾਲ ਦੇਖਭਾਲ ਲਈ ਬੈਠਾ ਹੋਇਆ ਸੀ। ਐਂਬੂਲੈਂਸ ਵੈਨ ਵਿੱਚ ਮੈਡੀਕਲ ਟੀਮ ਦਾ ਮੈਂਬਰ ਨਾ ਹੋਣ ਕਰਕੇ ਅਤੇ ਨਾ ਹੀ ਕੋਈ ਐਂਬੂਲੈਸ ਵਿੱਚ ਆਕਸੀਜਨ ਸਿਲੰਡਰ, ਫਸਟ-ਏਡ ਕਿੱਟ ਸੀ। ਸ਼ੱਕ ਪੈਣ ’ਤੇ ਐਂਬੂਲੈਸ ਨੂੰ ਚੈਕ ਕਰਨ ’ਤੇ ਮਰੀਜ਼ ਬਣੇ ਵਿਅਕਤੀ ਦੇ ਸਿਰਹਾਣੇ ਦੀ ਤਲਾਸ਼ੀ ਕਰਨ ‘ਤੇ ਉਸ ਵਿੱਚ 8 ਕਿੱਲੋ ਅਫੀਮ ਬਰਾਮਦ ਕੀਤੀ ਗਈ।
ਚਾਲਕ ਸਮੇਤ ਤਿੰਨਾਂ ਵਿਅਕਤੀਆਂ ਖਿਲਾਫ਼ ਲਾਲੜੂ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫਤਾਰੀ ਪਾ ਲਈ ਗਈ। ਐਸਐਸਪੀ ਸੋਨੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਰਵੀ ਸ੍ਰੀਵਾਸਤਵ, ਹਰਿੰਦਰ ਸ਼ਰਮਾ ਤੇ ਅੰਕੁਸ਼ ਵਜੋਂ ਕੀਤੀ ਗਈ ਹੈ।
PUNJAB




INDIA








WORLD










