ਪੰਜਾਬ ਵਿੱਚੋਂ ਗੈਂਗਸਟਰ ਕਲਚਰ ਖ਼ਤਮ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਨਵਾਂ ਐਕਸ਼ਨ ਪਲਾਨ ਤਿਆਰ ਕਰ ਲਿਆ ਹੈ। ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਪੰਜਾਬ ਪੁਲਿਸ ਵੱਲੋਂ ਏਜੀਟੀਐਫ ਦੀਆਂ ਟੀਮਾਂ 8 ਪੁਲਿਸ ਰੇਂਜਾਂ ਵਿੱਚ ਤਾਇਨਾਤ ਕੀਤੀਆਂ ਜਾਣਗੀਆਂ । ਪੁਲਿਸ ਵੱਲੋਂ ਐਕਸ਼ਨ ਪਲਾਨ ਤਿਆਰ ਕਰ ਲਿਆ ਗਿਆ ਹੈ। ਪਲਾਨ ਮੁਤਾਬਕ 250 ਅਧਿਕਾਰੀ ਤੇ ਕਮਾਂਡੋ ਤਾਇਨਾਤ ਕੀਤੇ ਜਾਣਗੇ। ਜਿਨ੍ਹਾਂ ਨੂੰ ਹਾਈਟੈਕ ਹਥਿਆਰ ਦਿੱਤੇ ਜਾਣਗੇ। ਆਈਜੀ ਪੱਧਰ ਦੇ ਅਧਿਕਾਰੀ ਟੀਮ ਦੀ ਅਗਵਾਈ ਕਰਨਗੇ। ਅੰਮ੍ਰਿਤਸਰ ਸਮੇਤ ਜਦੋਂ ਵੀ ਕਿਸੇ ਮੁਕਾਬਲੇ ਵਰਗੀ ਸਥਿਤੀ ਪੈਦਾ ਹੋਵੇਗੀ ਤਾਂ ਇਹ ਟੀਮਾਂ ਇਸ ਨੂੰ ਅੰਜਾਮ ਦੇਣਗੀਆਂ।
ਐਂਟੀ ਗੈਂਗਸਟਰ ਟਾਸਕ ਫੋਰਸ ਦੀਆਂ ਇਹ ਟੀਮਾਂ ਪਟਿਆਲਾ, ਬਠਿੰਡਾ, ਫਿਰੋਜ਼ਪੁਰ, ਲੁਧਿਆਣਾ, ਜਲੰਧਰ, ਰੋਪੜ, ਫਰੀਦਕੋਟ ਤੇ ਬਾਰਡਰ ਰੇਂਜ ਵਿੱਚ ਤਾਇਨਾਤ ਰਹਿਣਗੀਆਂ। ਇਹ ਟੀਮਾਂ ਲਗਾਤਾਰ ਆਪਣੇ ਇਲਾਕੇ ਵਿੱਚ ਗੈਂਗਸਟਰਾਂ ਦੀ ਭਾਲ ਕਰਨਗੀਆਂ ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਵਿੱਚ ਸੁੱਟਣਗੀਆਂ। ਜੇਕਰ ਐਨਕਾਊਂਟਰ ਦੀ ਸਥਿਤੀ ਹੁੰਦੀ ਹੈ ਤਾਂ ਇਨ੍ਹਾਂ ਟੀਮਾਂ ਨੂੰ ਕਾਰਵਾਈ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।
PUNJAB




INDIA








WORLD










