ਕੈਨੇਡਾ ਦੇ ਵੈਨਕੂਵਰ ਵਿੱਚ ਬੀਤੇ ਦਿਨ ਇੱਕ ਗੈਂਗਵਾਰ ਦੌਰਾਨ ਮਨਿੰਦਰ ਧਾਲੀਵਾਲ ਤੇ ਸਤਿੰਦਰ ਗਿੱਲ ਦੀ ਮੌਤ ਹੋ ਗਈ ਸੀ। ਇਹ ਗੈਂਗਵਾਰ ਵੈਨਕੂਵਰ ਦੇ ਪਿੰਡ ਵਿਸਲਰ ਸਕੀ ਟਾਊਨ ਵਿੱਚ ਐਤਵਾਰ ਦਿਨ ਦਿਹਾੜੇ ਦੋ ਲੋਕਾਂ ਨੂੰ ਗੋਲੀਆਂ ਮਾਰ ਕੇ ਕਤਲ ਦਿੱਤੇ ਸਨ। ਉਸ ਸਮੇਂ ਮਨਿੰਦਰ ਧਾਲੀਵਾਲ ਦੀ ਮੌਕੇ ਤੇ ਮੌਤ ਹੋ ਗਈ ਸੀ। ਸਤਿੰਦਰ ਗਿੱਲ ਨੇ ਹਸਪਤਾਲ ਵਿੱਚ ਜਾ ਕੇ ਦਮ ਤੋੜ ਦਿੱਤਾ।ਜਿਸ ਤੋਂ ਬਾਅਦ ਸਥਾਨਕ ਪੁਲਿਸ ਵੱਲੋਂ ਸਕੀ ਟਾਊਨ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਪੁਲਿਸ ਨੇ ਗੈਂਗਸਟਰ ਮਨਿੰਦਰ ਧਾਲੀਵਾਲ ਤੇ ਸਤਿੰਦਰ ਗਿੱਲ ਦੇ ਹੋਏ ਕਤਲ ਨੂੰ ਲੈਕੇ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿੰਨਾ ਵਿੱਚ ਪੁਲਿਸ ਨੇ ਦੋ ਪੰਜਾਬੀ ਨੌਜਵਾਨ 24 ਸਾਲਾ ਗੁਰਸਿਮਰਨ ਸਹੋਤਾ ਤੇ 20 ਸਾਲਾ ਤਨਵੀਰ ਖੱਖ ਤੇ ਕਤਲ ਕਰਨ ਦੇ ਦੋਸ਼ ਤਹਿਤ ਗ੍ਰਿਫਤਾਰ ਕੀਤਾ ਹੈ। ਇੰਨਾ ਦੇ ਨਾਲ ਤਿੰਨ ਹੋਰ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ ।
PUNJAB




INDIA








WORLD










