ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਆਪਣੇ (ਏਜੀ) ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਅਸਤੀਫਾ 19 ਜੁਲਾਈ ਨੂੰ ਹੀ ਹੋ ਗਿਆ ਸੀ । ਅਨਮੋਲ ਰਤਨ ਨੇ ਆਖਿਆ ਹੈ ਕਿ ਅਸਤੀਫਾ ਘਰੇਲੂ ਕਾਰਨਾਂ ਕਰਕੇ ਦਿੱਤਾ ਗਿਆ ਹੈ । ਪਰ ਸੂਤਰਾਂ ਦੇ ਮੁਤਾਬਕ ਪੰਜਾਬ ਦੇ ਕੁੱਝ ਭੱਖਦੇ ਮਸਲਿਆਂ ਨੂੰ ਲੈਕੇ (ਏਜੀ) ਅਤੇ ਸਰਕਾਰ ਦਰਮਿਆਨ ਅਣਬਣ ਹੋਈ ਹੈ। ਜਿਸ ਦੇ ਚਲਦਿਆਂ (ਏਜੀ) ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਜਿਸ ਨੂੰ ਅੱਜ ਸਰਕਾਰ ਵੱਲੋਂ ਮੀਡੀਆ ਵਿੱਚ ਦੱਸਿਆ ਗਿਆ ਹੈ।

ਨਵੇਂ ਐਡਵੋਕੇਟ ਜਨਰਲ ਵਿਨੋਦ ਘਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਅਪਰਾਧਿਕ ਵਕੀਲ ਹਨ ਜੋ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਹਨ। ਦੱਸ ਦਈਏ ਕਿ ਮਾਰਚ ਮਹੀਨੇ ‘ਚ ਹੀ ਅਨਮੋਲ ਰਤਨ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ । ਡੀਐੱਸ ਪਟਵਾਲੀਆ ਦੀ ਥਾਂ ਉਹਨਾਂ ਦੀ ਨਿਯੁਕਤੀ ਕੀਤੀ ਗਈ ਸੀ ਅਤੇ ਹੁਣ ਚਾਰ ਮਹੀਨਿਆਂ ਦੇ ਅੰਦਰ ਫਿਰ ਵੱਡਾ ਬਦਲਾਅ ਕੀਤਾ ਗਿਆ ਹੈ। ।
ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੇ ਗਏ ਆਪਣੇ ਅਸਤੀਫ਼ੇ ਵਿੱਚ ਉਨ੍ਹਾਂ ਪਾਰਟੀ ਵੱਲੋਂ ਇਸ ਅਸਤੀਫ਼ੇ ‘ਤੇ ਨਿਯੁਕਤ ਕੀਤੇ ਜਾਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਕੁਝ ਨਿੱਜੀ ਕਾਰਨਾਂ ਕਰਕੇ ਉਹ ਇਸ ਆਪਣੀਆਂ ਸੇਵਾਵਾਂ ਨਹੀਂ ਦੇ ਸਕਣਗੇ, ਜਿਸ ਕਰਕੇ ਉਹ ਅਸਤੀਫ਼ਾ ਦੇ ਰਹੇ ਹਨ।
PUNJAB




INDIA








WORLD










