ਪੰਜਾਬ ਵਿੱਚ 11 ਮਹੀਨਿਆਂ ਦੇ ਦੌਰਾਨ ਤਿੰਨ ਐਡਵੋਕੇਟ ਜਨਰਲ ਬਦਲ ਚੁੱਕੇ ਹਨ। ਬੀਤੇ ਦਿਨੀਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿੱਚ ਚਾਰ ਮਹੀਨੇ ਕੰਮ ਕਰਕੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਅਸਤੀਫ਼ਾ ਦੇ ਦਿੱਤਾ ਹੈ। ਕਿਉਂਕਿ ਜਦੋਂ ਕਾਂਗਰਸ ਨੇ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਸੀ ਉਦੋਂ ਅਤੁੱਲ ਨੰਦਾ ਨੂੰ ਬਦਲ ਕੇ ਏ ਪੀ ਐੱਸ ਦਿਉਲ ਲਾਇਆ ਗਿਆ ਤੇ ਉਸ ਤੋਂ ਬਾਅਦ ਦਿਉਲ ਨੂੰ ਬਦਲ ਕੇ ਡੀ ਐਸ ਪਟਵਾਲੀਆ ਨੂੰ ਐਡਵੋਕੇਟ ਜਨਰਲ ਲਾ ਦਿੱਤਾ ਗਿਆ । ਫੇਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆ ਜਾਂਦੀ ਹੈ । ਉਨ੍ਹਾਂ ਵੱਲੋਂ ਨਵੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੂੰ ਨਿਯੁਕਤ ਕਰ ਦਿੱਤਾ ਗਿਆ ।ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਤਕਰੀਬਨ ਚਾਰ ਮਹੀਨੇ ਮਗਰੋਂ ਅਚਨਚੇਤ ਆਪਣੇ ਅਹੁਦੇ ਤੋਂ ਅਸਤੀਫ਼ਾ ਤੋਂ ਬਾਅਦ ਵਿਰੋਧੀਆਂ ਨੇ ਭਗਵੰਤ ਮਾਨ ਸਰਕਾਰ ਤੇ ਸਵਾਲ ਚੱਕਣੇ ਸ਼ੁਰੂ ਕਰ ਦਿੱਤੇ ਹਨ।
ਉਧਰ, ਭਾਜਪਾ ਆਗੂ ਸੁਨੀਲ ਜਾਖੜ ਨੇ ਟਵੀਟ ਕਰ ਕੇ ਕਿਹਾ ਕਿ ਇੰਜ ਜਾਪਦਾ ਹੈ ਕਿ ਜਿਵੇਂ ਮਾਨ ਸਰਕਾਰ ਵੀ ਚੰਨੀ ਸਰਕਾਰ ਦੇ ਰਸਤੇ ’ਤੇ ਚੱਲ ਰਹੀ ਹੋਵੇ। ਕਾਫੀ ਕੁਝ ਦੋਵਾਂ ਵਿੱਚ ਮਿਲਦਾ-ਜੁਲਦਾ ਹੈ। ਉਨ੍ਹਾਂ ਐਡਵੋਕੇਟ ਜਨਰਲ ਦੇ ਅਸਤੀਫ਼ੇ ਦੇ ਸੰਦਰਭ ’ਚ ਕਿਹਾ ਕਿ ਚੰਨੀ ਸਰਕਾਰ ਸਮੇਂ ਪਹਿਲਾਂ ਡੀਜੀਪੀ ਬਦਲਿਆ ਗਿਆ ਅਤੇ ਫਿਰ ਐਡਵੋਕੇਟ ਜਨਰਲ। ਹੁਣ ਮਾਨ ਸਰਕਾਰ ਵੀ ਉਸੇ ਤਰ੍ਹਾਂ ਦੀ ਸਕ੍ਰਿਪਟ ਅਪਣਾ ਰਹੀ ਹੈ ਅਤੇ ਬੱਸ, ਸਿਰਫ਼ ਚਰਿੱਤਰ ਬਦਲਿਆ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਡਾ. ਅਨਮੋਲ ਰਤਨ ਸਿੱਧੂ ਵਰਗਿਆਂ ਨੂੰ ਸੀਨੀਅਰ ਅਹੁਦਿਆਂ ਤੋਂ ਵਾਰ-ਵਾਰ ਹਟਾਉਣਾ ਸੂਬੇ ਲਈ ਠੀਕ ਨਹੀਂ ਹੈ। ਪਹਿਲਾਂ ਡੀਜੀਪੀ ਅਤੇ ਮੁੱਖ ਸਕੱਤਰ ਨੂੰ ਬੇਢੰਗੇ ਤਰੀਕੇ ਨਾਲ ਹਟਾਇਆ ਗਿਆ ਸੀ, ਜਿਸ ਦੇ ਕਾਰਨਾਂ ਤੋਂ ਸਰਕਾਰ ਚੰਗੀ ਤਰ੍ਹਾਂ ਜਾਣੂ ਹੈ ਅਤੇ ਹੁਣ ਏਜੀ ਨੇ ਅਸਤੀਫ਼ਾ ਦੇ ਦਿੱਤਾ ਹੈ। ‘ਆਪ’ ਸਰਕਾਰ ਵਿੱਚ ਤਜਰਬੇ ਅਤੇ ਕਾਬਲੀਅਤ ਦੀ ਘਾਟ ਹੈ।
ਹਾਲਾਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਸੀ ਕਿ ਉਹ ਅਸਤੀਫ਼ਾ ਨਾ ਦੇਣ ਤੇ ਆਪਣੇ ਅਹੁਦੇ ’ਤੇ ਸੇਵਾਵਾਂ ਦਿੰਦੇ ਰਹਿਣ। ਮੁੱਖ ਮੰਤਰੀ ਨੇ ਕਿਹਾ, ‘ਮੈਂ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਲਈ ਕਿਹਾ, ਪਰ ਸ੍ਰੀ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੇ ਕੁਝ ਰੁਝੇਵੇਂ ਹਨ।’
PUNJAB




INDIA








WORLD










