ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ ਵਿੱਚ ਬਣੀ ਬਾਬਾ ਫਰੀਦ ਯੂਨੀਵਰਸਿਟੀ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਬੀਤੇ ਦਿਨ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੌਰਾ ਕੀਤਾ ਸੀ । ਜਿਸ ਦੌਰਾਨ ਮੰਤਰੀ ਵੱਲੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੁਰਾਣੇ ਗੱਦੇ ਤੇ ਪਾਇਆ ਗਿਆ ਸੀ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਪੰਜਾਬ ਦੇ ਹਸਪਤਾਲਾਂ ਦੇ ਦੌਰੇ ਕੀਤੇ ਜਾ ਰਹੇ ਹੈ। ਇਸੇ ਲੜੀ ਤਹਿਤ ਸਿਹਤ ਮੰਤਰੀ ਫਰੀਦਕੋਟ ਵੀ ਪਹੁੰਚੇ ਸਨ ਜਿਥੇ ਉਨ੍ਹਾਂ ਵੱਲੋਂ ਬੰਦ ਪਏ ਵਾਰਡਾਂ ਨੂੰ ਖੋਲਾ ਕੇ ਦੇਖਿਆ ਗਿਆ ਤਾਂ ਮੰਤਰੀ ਨੇ ਮੌਕੇ ਤੇ ਨਾਲ ਖੜੇ ਵਾਈਸ ਚਾਂਸਲਰ ਡਾ ਰਾਜ ਬਹਾਦਰ ਨੂੰ ਉਸ ਵਾਰਡ ਵਿੱਚ ਪਏ ਬੈੱਡ ਤੇ ਪਾਇਆ ਵੀ ਗਿਆ। ਮੰਤਰੀ ਦੇ ਹੁਕਮਾਂ ਮਗਰੋਂ ਵੀਸੀ ਬੈੱਡ ’ਤੇ ਲੇਟ ਗਏ। ਹਸਪਤਾਲ ਦੇ ਅਧਿਕਾਰੀਆਂ ਨੇ ਗੰਦੇ ਬੈੱਡਾਂ ’ਤੇ ਚਿੱਟੀਆਂ ਚਾਦਰਾਂ ਵਿਛਾਈਆਂ ਹੋਈਆਂ ਸਨ, ਜਿਸ ਦੀ ਜਾਣਕਾਰੀ ਪਹਿਲਾਂ ਹੀ ਮੰਤਰੀ ਨੂੰ ਮਿਲ ਗਈ ਸੀ। ਸਿਹਤ ਮੰਤਰੀ ਨੇ ਹਸਪਤਾਲ ਦੇ ਪ੍ਰਬੰਧਾਂ ’ਤੇ ਨਿਰਾਸ਼ਾ ਜ਼ਾਹਿਰ ਕਰਦਿਆਂ ਵੀਸੀ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ।
ਜਿਸ ਨੂੰ ਲੈਕੇ ਡਾ ਰਾਜ ਬਹਾਦਰ ਨਰਾਜ਼ ਹੋ ਗਏ ਤੇ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੰਤਰੀ ਦੇ ਮਾੜੇ ਵਿਵਹਾਰ ਤੋਂ ਦੁਖੀ ਹੋ ਕੇ ਡਾ ਰਾਜ ਬਹਾਦਰ ਨੇ ਵਾਈਸ ਚਾਂਸਲਰ ਦੇ ਅਹੁਦੇ ਤੋਂ ਅਸਤੀਫਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰਹਿਤ ਨੂੰ ਭੇਜ ਦਿੱਤਾ ਹੈ। ਉਸ ਤੋਂ ਬਾਅਦ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ ਰਾਜੀਵ ਦੇਵਗਨ ਤੇ ਗੁਰੂ ਨਾਨਕ ਦੇਵ ਹਸਪਤਾਲ ਜੀਐਨਡੀਐਚ ਦੇ ਮੈਡੀਕਲ ਸੁਪਰਡੈਂਟ ਡਾ ਕੇਡੀ ਸਿੰਘ ਵੱਲੋਂ ਆਪਣੇ ਅਸਤੀਫੇ ਭੇਜ ਦਿੱਤੇ ਹਨ। ਜਾਣਕਾਰੀ ਮੁਤਾਬਕ ਇਹ ਸਾਰੇ ਅਸਤੀਫੇ ਸਿਹਤ ਮੰਤਰੀ ਦੇ ਮਾੜੇ ਵਤੀਰੇ ਕਾਰਨ ਹੀ ਭੇਜੇ ਗਏ ਹਨ ।
ਜਿਸ ਤੋਂ ਬਾਅਦ ਸਿਆਸੀ ਵਿਰੋਧੀਆਂ ਵੱਲੋਂ ਮੰਤਰੀ ਵੱਲੋਂ ਕੀਤੇ ਮਾੜੇ ਵਤੀਰੇ ਦੀ ਮਾਫ਼ੀ ਮੰਗਣ ਲਈ ਆਖਿਆ ਜਾ ਰਿਹਾ ਹੈ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਨੂੰ ਸ਼ਰਮਸਾਰ ਕਰਨ ਅਤੇ ਪ੍ਰੇਸ਼ਾਨ ਕਰਨ ਦੀ ਨਿਖੇਧੀ ਕੀਤੀ ਹੈ। ਜਾਰੀ ਇੱਕ ਬਿਆਨ ਵਿੱਚ ਸਖ਼ਤ ਸ਼ਬਦਾਵਲੀ ਦੀ ਵਰਤੋਂ ਕਰਦਿਆਂ, ਉਨ੍ਹਾਂ ਕਿਹਾ ਕਿ ਮੰਤਰੀ ਸ਼ਾਇਦ ਭੁੱਲ ਗਏ ਸਨ ਕਿ ਉਹ ਇੱਕ ਸੰਵਿਧਾਨਕ ਅਹੁਦਾ ਸੰਭਾਲ ਰਹੇ ਹਨ ਨਾ ਕਿ ਕੋਈ ਹੁੜਦੰਗੀ ਹਨ। ਜਿਸ ‘ਤੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਾਈਸ ਚਾਂਸਲਰ ਦੀ ਬੇਇੱਜ਼ਤੀ ਕਰਨ ਲਈ ਆਪਣੇ ਮੰਤਰੀ ਤੋਂ ਮੁਆਫੀ ਮੰਗਵਾਉਣ ਅਤੇ ਮੈਡੀਕਲ ਭਾਈਚਾਰਾ ਜੋ ਇਸ ਘਟਨਾ ਤੋਂ ਬਾਅਦ ਪੂਰੀ ਤਰ੍ਹਾਂ ਨਿਰਾਸ਼ ਮਹਿਸੂਸ ਕਰ ਰਿਹਾ ਹੈ, ਦਾ ਭਰੋਸਾ ਅਤੇ ਮਨੋਬਲ ਬਹਾਲ ਕਰਨ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਅਸੀਂ ਤਾਲਿਬਾਨ ਸ਼ਾਸਿਤ ਅਫਗਾਨਿਸਤਾਨ ਵਿੱਚ ਨਹੀਂ ਰਹਿੰਦੇ, ਸਗੋਂ ਇੱਕ ਸੱਭਿਅਕ ਸਮਾਜ ਤੇ ਲੋਕਤੰਤਰੀ ਦੇਸ਼ ਵਿੱਚ ਰਹਿੰਦੇ ਹਾਂ ਅਤੇ ਮੰਤਰੀ ਜੋੜਾਮਾਜਰਾ ਨੇ ਜੋ ਕੀਤਾ ਉਹ ਨਿੰਦਣਯੋਗ ਅਤੇ ਨਾ-ਮਨਜ਼ੂਰ ਹੈ। ਉਨ੍ਹਾਂ ਨੂੰ ਸ਼ੱਕ ਹੈ ਕਿ ਕੋਈ ਵੀ ਸਮਝਦਾਰ ਵਿਅਕਤੀ ਆਪਣੇ ਪਿਤਾ ਦੀ ਉਮਰ ਦੇ ਉਸ ਆਦਮੀ ਨਾਲ ਅਜਿਹਾ ਵਿਵਹਾਰ ਨਹੀਂ ਕਰਦਾ, ਜਿਸਨੇ ਪੰਜਾਬ ਦੀ ਸਿਹਤ ਪ੍ਰਣਾਲੀ ਨੂੰ ਸੁਧਾਰਨ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ।ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੰਤਰੀ ਨੂੰ ਵਾਈਸ ਚਾਂਸਲਰ ਨੂੰ ਮਰੀਜ਼ ਦੇ ਬੈੱਡ ‘ਤੇ ਲਿਟਾਉਣ ਦਾ ਕੋਈ ਅਧਿਕਾਰ ਨਹੀਂ ਸੀ। ਕਿਸੇ ਮੰਤਰੀ ਤੋਂ ਦੰਗਾਕਾਰੀਆਂ ਵਾਂਗ ਵਿਵਹਾਰ ਦੀ ਉਮੀਦ ਨਹੀਂ ਕੀਤੀ ਜਾਂਦੀ, ਪਰ ਕਿਸੇ ਨੂੰ ਬਿਮਾਰ ਵਿਅਕਤੀ ਦੇ ਬਿਸਤਰੇ ‘ਤੇ ਲੇਟਣ ਲਈ ਮਜਬੂਰ ਕਰਨਾ ਡਾਕਟਰੀ ਤੌਰ ‘ਤੇ ਵੀ ਉਚਿਤ ਨਹੀਂ ਹੈ।ਉਨ੍ਹਾਂ ਕਿਹਾ ਕਿ ਜੇਕਰ ਮੰਤਰੀ ਨੂੰ ਲੱਗਦਾ ਸੀ ਕਿ ਸਫ਼ਾਈ ਬਣਾਈ ਰੱਖਣਾ ਪਹਿਲ ਹੈ ਤਾਂ ਇਹ ਉਨ੍ਹਾਂ ਦੀ ਆਪਣੀ ਜ਼ਿੰਮੇਵਾਰੀ ਵੀ ਸੀ ਅਤੇ ਉਨ੍ਹਾਂ ਨੂੰ ਖ਼ੁਦ ਬੈਡ ‘ਤੇ ਲੇਟਣਾ ਚਾਹੀਦਾ ਸੀ ਕਿਉਂਕਿ ਇਹ ਜ਼ਿੰਮੇਵਾਰੀ ਸਿਰਫ਼ ਵੀਸੀ ਦੀ ਨਹੀਂ, ਸਗੋਂ ਉਪਰਲੇ ਪੱਧਰ ਦੀ ਹੁੰਦੀ ਹੈ।ਵੜਿੰਗ ਨੇ ਕਿਹਾ ਕਿ ਡਾ: ਰਾਜ ਬਹਾਦਰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸਿੱਧ ਅਤੇ ਸਨਮਾਨਿਤ ਡਾਕਟਰ ਹਨ ਅਤੇ ਉਨ੍ਹਾਂ ਦੀ ਉਮਰ ਜੋੜਾਮਾਜਰਾ ਦੇ ਪਿਤਾ ਦੇ ਬਰਾਬਰ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਨਾਲ ਅਜਿਹਾ ਤਾਨਾਸ਼ਾਹੀ ਸਲੂਕ ਸ਼ਰਮਨਾਕ ਹੈ | ਮੰਤਰੀ ਨੂੰ ਸਿਰਫ਼ ਡਾ: ਰਾਜ ਬਹਾਦਰ ਤੋਂ ਹੀ ਨਹੀਂ, ਸਗੋਂ ਸਮੁੱਚੇ ਡਾਕਟਰ ਸਮਾਜ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ, ਜੋ ਆਪਣੇ ਸਭ ਤੋਂ ਸਤਿਕਾਰਯੋਗ ਸੀਨੀਅਰ ਸਾਥੀ ਨਾਲ ਇਸ ਸ਼ਰਮਨਾਕ ਘਟਨਾ ਤੋਂ ਬਾਅਦ ਨਿਰਾਸ਼ਾ ਮਹਿਸੂਸ ਕਰ ਰਿਹਾ ਹੈ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿਹਤ ਮੰਤਰੀ ਦੇ ਵਿਵਹਾਰ ਦੀ ਵਿਰੋਧੀਆਂ ਵੱਲੋਂ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਗਈ ਸੀ ਅਤੇ ਆਪਣੇ ਇਸ ਵਤੀਰੇ ਲਈ ਸਿਹਤ ਮੰਤਰੀ ਤੋਂ ਮੁਆਫੀ ਦੀ ਮੰਗ ਕੀਤੀ ਜਾ ਰਹੀ ਹੈ। ਸਾਬਕਾ ਕਾਂਗਰਸੀ ਮੰਤਰੀ ਪਰਗਟ ਸਿੰਘ ਨੇ ਮੰਤਰੀ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ 12ਵੀਂ ਪਾਸ ਮੰਤਰੀ ਨੇ ਚੋਣ ਪ੍ਰਚਾਰ ਲਈ ਵਾਈਸ ਚਾਂਸਲਰ (ਵੀਸੀ) ਦਾ ਜਨਤਕ ਤੌਰ ‘ਤੇ ਅਪਮਾਨ ਕੀਤਾ ਹੈ।
ਸਾਬਕਾ ਅਕਾਲੀ ਮੰਤਰੀ ਡਾ: ਦਲਜੀਤ ਚੀਮਾ ਨੇ ਕਿਹਾ ਕਿ ਵਾਈਸ ਚਾਂਸਲਰ ਡਾ: ਰਾਜ ਬਹਾਦਰ ਅੰਤਰਰਾਸ਼ਟਰੀ ਸ਼ਖ਼ਸੀਅਤ ਹਨ | ਉਨ੍ਹਾਂ ਨਾਲ ਦੁਰਵਿਵਹਾਰ ਨਿੰਦਣਯੋਗ ਹੈ। ਜਦੋਂ ਉਹ ਸਿੱਖਿਆ ਮੰਤਰੀ ਵਜੋਂ ਬਾਬਾ ਫ਼ਰੀਦ ਯੂਨੀਵਰਸਿਟੀ ਗਏ ਸਨ ਤਾਂ ਉਨ੍ਹਾਂ ਨੇ ਡਾ: ਰਾਜ ਬਹਾਦਰ ਨੂੰ ਆਪਣੀ ਕੁਰਸੀ ‘ਤੇ ਬਿਠਾਇਆ ਸੀ। ਉਹ ਬਹੁਤ ਹੀ ਸਤਿਕਾਰਤ ਸ਼ਖਸੀਅਤ ਹਨ।
PUNJAB




INDIA








WORLD










