ਮੋਗਾ ਜ਼ਿਲ੍ਹੇ ਦੇ ਐਸਐਸਪੀ ਗੁਲਨੀਤ ਸਿੰਘ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਸਖ਼ਤੀ ਕਾਰਨ ਅੱਜ ਸੀਆਈਏ ਸਟਾਫ਼ ਬਾਘਾਪੁਰਾਣਾ ਨੇ ਮੋਗਾ ਵਿੱਚ ਪੈਂਦੇ ਪੱਕਾ ਦੋਸਾਂਝ ਰੋਡ ਉੱਪਰ ਕਿਰਾਏ ਤੇ ਕੋਠੀ ਲੈਕੇ ਰਹਿ ਰਹੇ ਨਸ਼ਾ ਸਮਗਲਰਾਂ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇੰਸਪੈਕਟਰ ਤਰਲੋਚਨ ਸਿੰਘ ਵਲੋਂ ਆਪਣੀ ਟੀਮ ਦੇ ਸਹਿਯੋਗ ਨਾਲ ਉਕਤ ਜਗਾ ਤੇ ਛਾਪੇਮਾਰੀ ਕੀਤੀ ਤਾਂ ਦੋਸ਼ੀਆਂ ਪਾਸੋਂ 1 ਕਿਲੋ ਹੈਰੋਇਨ ਅਤੇ 10 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ. ਇਸ ਮੌਕੇ ਏ.ਐਸ.ਆਈ. ਤਰਸੇਮ ਸਿੰਘ ਬਰਾੜ ਅਤੇ ਸਮੁੱਚੀ ਬਾਘਾਪੁਰਾਣਾ ਸੀ.ਆਈ.ਏ. ਸਟਾਫ ਦੀ ਟੀਮ ਉਕਤ ਅਪ੍ਰੇਸ਼ਨ ਵਿਚ ਵਿਸ਼ੇਸ ਤੌਰ ਤੇ ਮਜੂਦ ਰਹੀ. ਸੀਆਈਏ ਸਟਾਫ ਦੀ ਟੀਮ ਵੱਲੋਂ ਉਕਤ ਦੋਸ਼ੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ.
PUNJAB




INDIA








WORLD










