ਪੰਜਾਬ ਵਿੱਚ 2015 ਦੀ ਅਕਾਲੀ ਦਲ ਬਾਦਲ ਦੀ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਡੇਰਾ ਸਿਰਸਾ ਦੇ ਪ੍ਰੇਮੀਆਂ ਵੱਲੋਂ ਸ਼ਰੇਆਮ ਬੇਅਦਬੀਆਂ ਕੀਤੀਆਂ ਗਈਆਂ ਸਨ। ਉਸ ਮੌਕੇ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਜੀ ਦੇ ਦੋਸ਼ੀਆਂ ਨੂੰ ਫੜਨ ਲਈ ਸਜ਼ਾਵਾਂ ਦਿਵਾਉਣ ਲਈ ਸਰਕਾਰ ਖ਼ਿਲਾਫ਼ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਸ਼ਾਂਤ ਮਈ ਧਰਨੇ ਤੇ ਬੈਠੇ ਹੋਏ ਸੀ। ਉਸ ਦੌਰਾਨ ਪੁਲਿਸ ਨੇ ਧਰਨੇ ਚੁੱਕਵਾਉਣ ਲਈ ਗੰਦੇ ਪਾਣੀ ਦੀਆਂ ਬਛਾੜਾ ਮਾਰੀਆਂ ਅਤੇ ਲਾਠੀਚਾਰਜ ਕੀਤਾ ਗਿਆ ਤੇ ਗੋਲੀਆਂ ਮਾਰਕੇ ਦੋ ਸਿੱਖ ਸ਼ਹੀਦ ਕਰ ਦਿੱਤੇ ਸਨ। ਉਦੋਂ ਤੋਂ ਲੈ ਕੇ ਹੁਣ ਤੱਕ ਇਨਸਾਫ ਲੈਣ ਲਈ ਲਗਾਤਾਰ ਸਿੱਖ ਸੰਗਤਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਅੱਜ ਫੇਰ ਸਿੱਖ ਸੰਗਤਾਂ ਵੱਲੋਂ ਬਹਿਬਲ ਕਲਾਂ ਵਿੱਚ ਇਕੱਠ ਕੀਤਾ ਗਿਆ ਤੇ ਸਰਕਾਰ ਖ਼ਿਲਾਫ਼ ਲਾਮਬੰਦੀ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ ।

ਇਸ ਮੌਕੇ ਤੇ ਪੰਜਾਬ ਸਰਕਾਰ ਤਰਫ਼ੋਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਪਹੁੰਚੇ ਅਤੇ ਸਿੱਖ ਸੰਗਤਾਂ ਤੋਂ ਕਾਰਵਾਈ ਕਰਨ ਲਈ ਸਮੇਂ ਦੀ ਮੰਗ ਕੀਤੀ ਗਈ ਪਰ ਸਿੱਖ ਸੰਗਤਾਂ ਵੱਲੋਂ ਦੋ ਟੋਕ ਜਵਾਬ ਵਿੱਚ ਵਿੱਚ ਆਖਿਆ ਗਿਆ ਹੈ ਕਿ ਜੇਕਰ ਸਰਕਾਰ ਨੇ ਗੱਲ ਕਰਨੀ ਹੈ ਤਾਂ ਪਹਿਲਾਂ ਡੇਰਾ ਪ੍ਰੇਮੀਆਂ ਵੱਲੋਂ ਕੀਤੀਆਂ ਜਾ ਰਹੀਆਂ ਨਾਮ ਚਰਚਾਵਾਂ ਬੰਦ ਕੀਤੀਆਂ ਜਾਣ ਤੇ ਪੰਜਾਬ ਦੇ ਨਵੇਂ ਲੱਗੇ ਐਡਵੋਕੇਟ ਜਨਰਲ ਨੂੰ ਹਟਾਇਆ ਜਾਵੇ ਨਹੀਂ ਤਾਂ ਸਿੱਖ ਸੰਗਤਾਂ ਵੱਲੋਂ ਆਉਂਣ ਵਾਲੇ ਦਿਨਾਂ ਵਿੱਚ ਇਨਸਾਫ ਲੈਣ ਲਈ ਦੁਬਾਰਾ ਮੋਰਚਾ ਸ਼ੁਰੂ ਕੀਤਾ ਜਾਵੇਗਾ।
PUNJAB




INDIA








WORLD










