ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੇ ਟਵਿੱਟਰ ਹੈਂਡਲ ਤੇ ਪੋਸਟ ਪਾ ਕੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਦਾ ਖਰਚਾ ਨਿਕਲ ਆਇਆ ਹੈ।
ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਪੁੱਛ ਰਹੇ ਸਨ ਕਿ ਪੈਸਾ ਕਿੱਥੋਂ ਆਵੇਗਾ, ਸਰਕਾਰ ਘਾਟੇ ਵਿੱਚ ਜਾਵੇਗੀ। ਜੇਕਰ ਇਮਾਨਦਾਰੀ ਨਾਲ ਕੰਮ ਕਰੀਏ ਤਾਂ ਪੈਸੇ ਦੀ ਕੋਈ ਕਮੀ ਨਹੀਂ ਹੈ। ਸਰਕਾਰਾਂ ਲੋਕਾਂ ਨੂੰ ਸਹੂਲਤਾਂ ਦੇ ਕੇ ਨਹੀਂ, ਭ੍ਰਿਸ਼ਟਾਚਾਰ ਕਾਰਨ ਘਾਟੇ ਵਿੱਚ ਜਾਂਦੀਆਂ ਹਨ।
ਦਰਅਸਲ, ਆਪ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਪਾਰਟੀ ਦੀ ਸਰਕਾਰ ਆਉਣ ਪਿੱਛੋਂ ਆਮਦਨੀ ਵਿਚ ਚੋਖਾ ਵਾਧਾ ਹੋਇਆ ਹੈ। ਦਾਅਵਾ ਹੈ ਕਿ ਪਿਛਲੇ ਸਾਲ ਪਹਿਲੀ ਤਿਮਾਹੀ ‘ਚ ਸਰਕਾਰ ਨੂੰ 15000 ਕਰੋੜ ਦਾ ਟੈਕਸ ਮਿਲਿਆ ਸੀ, ਇਸ ਵਾਰ 21000 ਕਰੋੜ ਦਾ ਟੈਕਸ ਮਿਲਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਇਮਾਨਦਾਰ ਰਾਜਨੀਤੀ ਹੀ ਭਵਿੱਖ ਹੈ, ਸਰਕਾਰ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ।
ਇਸ ਦਾਅਵੇ ਉਤੇ ਕੇਜਰੀਵਾਲ ਨੇ ਟਵੀਟ ਕਰਦੇ ਹੋੇ ਆਖਿਆ ਹੈ ਕਿ ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਫਤ ਦੇਣ ਲਈ ਪੂਰੇ ਸਾਲ ਦਾ ਖਰਚਾ ਨਿਕਲ ਆਇਆ ਹੈ। ਵਿਰੋਧੀ ਪਾਰਟੀਆਂ ਅਤੇ ਆਗੂ ਪੁੱਛ ਰਹੇ ਸਨ ਕਿ ਪੈਸਾ ਕਿੱਥੋਂ ਆਵੇਗਾ, ਸਰਕਾਰ ਘਾਟੇ ਵਿੱਚ ਜਾਵੇਗੀ। ਜੇਕਰ ਇਮਾਨਦਾਰੀ ਨਾਲ ਕੰਮ ਕਰੀਏ ਤਾਂ ਪੈਸੇ ਦੀ ਕੋਈ ਕਮੀ ਨਹੀਂ ਹੈ। ਸਰਕਾਰਾਂ ਲੋਕਾਂ ਨੂੰ ਸਹੂਲਤਾਂ ਦੇ ਕੇ ਨਹੀਂ, ਭ੍ਰਿਸ਼ਟਾਚਾਰ ਕਾਰਨ ਘਾਟੇ ਵਿੱਚ ਜਾਂਦੀਆਂ ਹਨ।
PUNJAB




INDIA








WORLD










