ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਚਾਰ ਮਹੀਨੇ ਦੇ ਕਰੀਬ ਹੋ ਗਏ ਹਨ। ਸਰਕਾਰ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਪੰਜਾਬ ਵਿੱਚੋਂ ਨਸ਼ਿਆਂ ਨੂੰ ਬਹੁਤ ਜਲਦ ਖਤਮ ਕਰ ਦਿੱਤਾ ਜਾਵੇਗਾ। ਜਿਥੇ ਪੰਜਾਬ ਵਿੱਚ ਨਸ਼ਿਆਂ ਨੂੰ ਲੈਕੇ ਪੁਲਿਸ ਵੱਲੋਂ ਸਖ਼ਤੀ ਕੀਤੀ ਹੋਈ ਹੈ ਤੇ ਪਿਛਲੇ ਦਿਨਾਂ ਵਿੱਚ ਪੁਲਿਸ ਦੇ ਕਰਮਚਾਰੀ ਵੀ ਨਸ਼ਾ ਤਸਕਰੀ ਵਿੱਚ ਫੜੇ ਗਏ ਸਨ। ਅੱਜ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਇੱਕ ਪੁਲਿਸ ਦੇ ਏ ਐਸ ਆਈ ਨੂੰ ਨਸ਼ਾ ਸਪਲਾਈ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮੋਗਾ ਜ਼ਿਲ੍ਹੇ ਪੁਲਿਸ ਦੇ ਏ ਐਸ ਆਈ ਰਾਜ ਸਿੰਘ ਨੇ ਜੇਲ੍ਹ ਵਿੱਚ 50 ਗ੍ਰਾਮ ਨਸ਼ੀਲੇ ਪਦਾਰਥਾਂ ਦੀ ਸਪਲਾਈ ਦਿੱਤੀ ਸੀ ।
ਫ਼ਰੀਦਕੋਟ ਦੀ ਕੇਂਦਰੀ ਜੇਲ੍ਹ ‘ਚ ਬੰਦ ਹਵਾਲਤੀਆਂ ਨੂੰ ਕਥਿਤ ਨਸ਼ਾ ਸਪਾਲਈ ਕਰਨ ਦੇ ਮਾਮਲੇ ‘ਚ ਫਰੀਦਕੋਟ ਪੁਲਿਸ ਵੱਲੋਂ ਜੇਲ੍ਹ ਪ੍ਰਸ਼ਾਸਨ ਦੇ ਬਿਆਨਾਂ ‘ਤੇ ਮੋਗਾ ਪੁਲਿਸ ਦੇ ਏਐਸਆਈ ਰਾਜ ਸਿੰਘ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ ‘ਚ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ , ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।
ਜਾਣਕਾਰੀ ਦਿੰਦਿਆਂ ਡੀਐਸਪੀ ਸਬ ਡਵਿਜਨ ਫ਼ਰੀਦਕੋਟ ਨੇ ਦੱਸਿਆ ਕਿ ਬੀਤੇ ਕੱਲ੍ਹ ਕੇਂਦਰੀ ਮਾਡਰਨ ਜੇਲ੍ਹ ਫਰੀਦਕੋਟ ਦੇ ਡਿਪਟੀ ਸੁਪਰਡੈਂਟ ਵੱਲੋਂ ਪੁਲਿਸ ਨੂੰ ਇਕ ਲਿਖਤ ਸ਼ਿਕਾਇਤ ਦੇ ਕੇ ਦੱਸਿਆ ਗਿਆ ਸੀ ਕਿ ਮੋਗਾ ਜ਼ਿਲੇ ਨਾਲ ਸੰਬੰਧਿਤ 2 ਹਵਾਲਤੀ ਕੈਦੀਆਂ ਦੀ ਕੱਲ੍ਹ ਮੋਗਾ ਅਦਾਲਤ ਵਿਚ ਪੇਸ਼ੀ ਸੀ ਅਤੇ ਪੇਸੀ ਤੋਂ ਵਾਪਸੀ ਦੌਰਾਨ ਚੈਕਿੰਗ ਸਮੇਂ ਉਕਤ ਹਵਲਾਤੀਆਂ ਪਾਸੋਂ 50 ਗ੍ਰਾਮ ਦੇ ਕਰੀਬ ਸੁਲਫੇ ਵਰਗਾ ਪਦਾਰਥ ਬਰਾਮਦ ਹੋਇਆ ਸੀ। ਜਿਨਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਉਹਨਾਂ ਨੂੰ ਇਹ ਪਦਾਰਥ ਪੇਸ਼ੀ ਲਈ ਲੈ ਕੇ ਗਏ ਮੋਗਾ ਪੁੁਲਿਸ ਦੇ ਏਐਸਆਈ ਰਾਜ ਸਿੰਘ ਨੇ ਉਹਨਾਂ ਦੇ ਸਾਥੀਆਂ ਤੋਂ ਫੜ੍ਹ ਕੇ ਫੜਾਇਆ ਸੀ।
ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਫੌਰੀ ਕਾਰਵਾਈ ਕਰਦੇ ਹੋਏ ਮੁਕੱਦਮਾਂ ਦਰਜ ਕਰਕੇ ਏਐਸਆਈ ਰਾਜ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕਥਿਤ ਦੋਸ਼ੀ ਹਵਾਲਾਤੀਆਂ ਨੂੰ ਵੀ ਪ੍ਰੋਟਕਸ਼ਨ ਵਰੰਟ ‘ਤੇ ਲਿਆਦਾਂ ਜਾਵੇਗਾ। ਉਹਨਾਂ ਦੱਸਿਆ ਕਿ ਫੜ੍ਹੇ ਗਏ ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
PUNJAB




INDIA








WORLD










