ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਲੋਕਾਂ ਨਾਲ ਕਾਫੀ ਵਾਅਦੇ ਕੀਤੇ ਸੀ ਤੇ ਉਨ੍ਹਾਂ ਵਾਅਦਿਆਂ ਵਿੱਚੋਂ ਭਗਵੰਤ ਮਾਨ ਸਰਕਾਰ ਵੱਲੋਂ ਕਈ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਜ਼ੁਰਗਾਂ ਲਈ ਵੱਡਾ ਐਲਾਨ ਕੀਤਾ ਹੈ ਕਿ ਬਜ਼ੁਰਗਾਂ ਨੂੰ ਆਉਣ ਵਾਲੇ ਸਮੇਂ ਦੌਰਾਨ ਪੈਨਸ਼ਨ ਲੈਣ ਲਈ ਬੈਂਕਾਂ ਦੇ ਗੇੜੇ ਨਹੀਂ ਕੱਢਣੇ ਪੈਣਗੇ ਅਤੇ ਨਾ ਹੀ ਲਾਈਨਾਂ ਵਿੱਚ ਖੜਨਾਂ ਪਵੇਗਾ। ਇਸ ਨੂੰ ਲੈ ਕੇ ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਦੀ ਪ੍ਰਾਈਵੇਟ ਕੰਪਨੀ ਨਾਲ ਗੱਲ ਹੋਈ ਹੈ ਤੇ ਆਉਣ ਵਾਲੇ ਸਮੇਂ ਵਿੱਚ ਕੰਪਨੀ ਮਹੀਨੇ ਦੇ ਪਹਿਲੇ ਤਿੰਨ ਦਿਨਾਂ ਵਿੱਚ ਬਜ਼ੁਰਗਾਂ ਦੀਆਂ ਪੈਨਸ਼ਨਾਂ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਬਜ਼ੁਰਗਾਂ ਦੇ ਹੱਥਾਂ ਵਿੱਚ ਦੇ ਕੇ ਆਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਆਖਿਆ ਜਿੰਨਾ ਲੋਕਾਂ ਦੀਆਂ ਗਲਤ ਪੈਨਸ਼ਨਾਂ ਲੱਗੀਆਂ ਹਨ ਉਨ੍ਹਾਂ ਦੀਆਂ ਬੰਦ ਕਰ ਦਿੱਤੀਆਂ ਜਾਣਗੀਆਂ ਤੇ ਬਹੁਤ ਜਲਦ ਵੈਰੀਫਿਕੇਸ਼ਨ ਕੀਤੀ ਜਾਵੇਗੀ
PUNJAB




INDIA








WORLD










