ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਨੂੰ ਕਤਲ ਕਰਨ ਲਈ ਵਰਤੇ ਹਥਿਆਰ ਮਿਲ ਗਏ ਹਨ। ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਸਾਰਪ ਸ਼ੂਟਰ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਰੂਪਾ ਕੋਲੋਂ ਮੁਕਾਬਲੇ ਮਗਰੋਂ ਜਿਹੜੇ ਹਥਿਆਰ ਬਰਾਮਦ ਹੋਏ ਹਨ, ਇਹ ਉਹੀ ਹਥਿਆਰ ਹਨ ਜਿਨ੍ਹਾਂ ਨਾਲ ਸਿੱਧੂ ਮੂਸੇਵਾਲਾ ਦੀ ਹੱਤਿਆ ਕੀਤੀ ਗਈ ਸੀ। ਪੁਲਿਸ ਅਧਿਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਵਿਚ ਮੁਕਾਬਲੇ ਦੌਰਾਨ ਜਦੋਂ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਨੇ ਆਪਣੇ ਆਪ ਨੂੰ ਪੁਲਿਸ ਹਵਾਲੇ ਨਾ ਕੀਤਾ ਤਾਂ ਮੁਕਾਬਲੇ ਦੌਰਾਨ ਉਹ ਦੋਵੇਂ ਮਾਰੇ ਗਏ ਅਤੇ ਉਨ੍ਹਾਂ ਦੋਵਾਂ ਪਾਸੋਂ AK 47 ਅਤੇ 9 ਐੱਮਐੱਮ ਪਿਸਤੌਲ ਪ੍ਰਾਪਤ ਹੋਇਆ ਸੀ। ਅਧਿਕਾਰੀ ਅਨੁਸਾਰ ਪੰਜਾਬੀ ਗਾਇਕ ਦੇ ਕਤਲ ਵਾਲੀ ਥਾਂ ਤੋਂ ਅਤੇ ਸ਼ਾਰਪ ਸੂਟਰਾਂ ਦੇ ਮੁਕਾਬਲੇ ਵਾਲੀ ਜਗ੍ਹਾ ਤੋਂ ਜੋ ਖੋਲ੍ਹ ਮਿਲੇ ਹਨ, ਇਹ ਆਪਸ ਵਿਚ ਮੇਲ ਖਾਂਦੇ ਹਨ। ਉਨ੍ਹਾਂ ਕਿਹਾ ਕਿ ਫੌਰੈਂਸਿਕ ਜਾਂਚ ਦੌਰਾਨ ਇਸ ਦੀ ਪੁਸ਼ਟੀ ਹੋਈ ਹੈ। ਦੱਸ ਦਈਏ ਕਿ ਮਾਨਸਾ ਪੁਲਿਸ ਨੂੰ ਇਨ੍ਹਾਂ ਹਥਿਆਰਾਂ ਦੀ ਬਰਮਾਦਗੀ ਨਾ ਹੋਣਾ ਵੱਡੀ ਸਿਰਦਰਦੀ ਬਣੀ ਹੋਈ ਸੀ।
PUNJAB




INDIA








WORLD










