ਫ਼ਰੀਦਕੋਟ ਜੇਲ੍ਹ ਵਿੱਚ ਨਸ਼ਾ ਸਪਲਾਈ ਕਰਨ ਵਾਲਾ ਬੀਤੇ ਦਿਨ ਸਹਾਇਕ ਸੁਪਰਡੈਂਟ ਪੁਲਿਸ ਨੇ ਰੰਗੇ ਹੱਥੀਂ ਕਾਬੂ ਕੀਤਾ ਸੀ। ਪੁਲਿਸ ਨੇ ਸਹਾਇਕ ਸੁਪਰਡੈਂਟ ਨੂੰ ਗ੍ਰਿਫਤਾਰ ਕਰਕੇ ਜਦੋਂ ਉਸ ਦੇ ਘਰ ਜਾ ਕੇ ਤਲਾਸ਼ੀ ਲਈ ਤਾਂ ਘਰ ਵਿੱਚੋ 6 ਲੱਖ ਡਰੱਗ ਮਨੀ ਬਰਾਮਦ ਕੀਤੀ ਹੈ। ਸਹਾਇਕ ਸੁਪਰਡੈਂਟ ਜੇਲ੍ਹ ‘ਚ ਬੰਦ ਕੈਦੀ ਦੀ ਮਦਦ ਨਾਲ ਜੇਲ੍ਹ ਅੰਦਰ ਨਸ਼ੇ ਦਾ ਕਾਰੋਬਾਰ ਚਲਾਉਂਦਾ ਸੀ
ਦੱਸ ਦੇਈਏ ਕਿ ਫਰੀਦਕੋਟ ਦੀ ਮਾਡਰਨ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੂੰ ਉਸ ਵੇਲੇ ਰੰਗੇ ਹੱਥੀ ਕਾਬੂ ਕੀਤਾ ਗਿਆ ਸੀ ਜਿਸ ਵੇਲੇ ਉਹ ਆਪਣੀ ਡਿਊਟੀ ਵੇਲੇ ਆਪਣੀ ਡਾਕੂਮੈਂਟ ਦੀ ਫਾਇਲ ‘ਚ ਲੁਕੋ ਕੇ ਇੱਕ ਮੋਬਾਇਲ ਫ਼ੋਨ ਅਤੇ 79 ਗ੍ਰਾਮ ਹੈਰੋਇਨ ਜੇਲ੍ਹ ਅੰਦਰ ਸਪਲਾਈ ਕਰਨ ਲਈ ਲਿਜਾ ਰਿਹਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਸ ਦੀ ਕਾਰ ਵਿੱਚੋਂ 67 ਹਜ਼ਾਰ ਰੁਪਏ ਦੀ ਨਕਦੀ ਅਤੇ ਤਿੰਨ ਹੋਰ ਮੋਬਾਈਲ ਫ਼ੋਨ ਵੀ ਬਰਾਮਦ ਹੋਏ।
ਮੁਲਜ਼ਮ ਸਹਾਇਕ ਸੁਪਰਡੈਂਟ ਬਿੰਨੀ ਟਾਂਕ ਨੇ ਇਹ ਸਮੱਗਰੀ ਆਪਣੇ ਹੱਥ ਵਿੱਚ ਫੜੀ ਫਾਈਲ ਵਿੱਚ ਛੁਪਾ ਰੱਖੀ ਸੀ ਅਤੇ ਜਦੋਂ ਸ਼ਨੀਵਾਰ ਸ਼ਾਮ ਡਿਊਟੀ ’ਤੇ ਪਹੁੰਚ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਹ ਜੇਲ੍ਹ ਮੁਲਾਜ਼ਮਾਂ ਦੀ ਗ੍ਰਿਫ਼ਤ ਵਿੱਚ ਆ ਗਿਆ। ਇਸ ਦੌਰਾਨ ਮੁਲਜ਼ਮਾਂ ਵੱਲੋਂ ਜੇਲ੍ਹ ਮੁਲਾਜ਼ਮਾਂ ਨਾਲ ਬਦਸਲੂਕੀ ਅਤੇ ਹੱਥੋਪਾਈ ਵੀ ਕੀਤੀ ਗਈ। ਇਸ ਘਟਨਾਕ੍ਰਮ ਵਿੱਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਕੋਤਵਾਲੀ ਦੀ ਪੁਲੀਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਖ਼ਿਲਾਫ਼ ਐਨਡੀਪੀਐਸ ਅਤੇ ਜੇਲ੍ਹ ਐਕਟ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਉਸੇ ਤਫਸ਼ੀਸ਼ ਨੂੰ ਅੱਗੇ ਵਧਾਉਂਦੇ ਉਸ ਦੇ ਗਿੱਦੜਬਾਹਾ ਸਥਿਤ ਘਰ ਦੀ ਸਰਚ ਦੋਰਾਣ ਛੇ ਲੱਖ ਰੁਪਏ ਡਰੱਗ ਮਨੀ ਦੇ ਤੋਰ ‘ਤੇ ਵੀ ਬਾਰਮਦ ਕੀਤੇ ਗਏ। ਪੁਲਿਸ ਵੱਲੋਂ ਜੇਲ੍ਹ ਚ ਬੰਦ ਕੈਦੀ, ਜੋ ਇਸ ਦੀ ਮਦਦ ਕਰਦਾ ਸੀ, ਦੇ ਖਿਲਾਫ ਵੀ ਮਾਮਲਾ ਦਰਜ ਕਰ ਉਸ ਨੂੰ ਜਲਦ ਪ੍ਰੋਡਕਸ਼ਨ ਵਾਰੰਟ ‘ਤੇ ਲੈਕੇ ਪੁੱਛਗਿੱਛ ਕੀਤੀ ਜਾਏਗੀ।