ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਲਗਾਤਾਰ ਕਈ ਗੈਂਗਸਟਰਾਂ ਨੂੰ ਕਾਬੂ ਕੀਤਾ ਜਾ ਚੁੱਕਿਆ ਹੈ। ਸਪੈਸ਼ਲ ਸੈੱਲ ਨੇ ਦੋ ਹੋਰ ਪੰਜਾਬ ਦੇ 2 ਗੈਂਗਸਟਰਾਂ ਨੂੰ ਅਸਲੇ ਸਮੇਤ ਕਾਬੂ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਹੈ ਕਿ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਪੰਜਾਬ ਦੇ 2 ਗੈਂਗਸਟਰ ਅਸਲੇ ਸਮੇਤ ਫੜੇ। ਇਹ ਦੋਨੇ ਗੈਂਗਸਟਰ ਜਿੰਨਾ ਦੇ ਨਾਮ ਗਗਨਦੀਪ ਸਿੰਘ ਅਤੇ ਅਕਾਸ਼ਦੀਪ ਸਿੰਘ ਹਨ ਇਹ ਅੰਤਰਰਾਜੀ ਹਥਿਆਰਾਂ ਦੇ ਸਪਲਾਇਰ ਹਨ। ਸਪੈਸ਼ਲ ਸੈੱਲ ਨੇ ਇੰਨਾ ਕੋਲੋਂ 15 ਅਤਿ ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ। ਇਹ ਵੀ ਖਬਰ ਮਿਲੀ ਹੈ ਕਿ ਗਗਨਦੀਪ ਸਿੰਘ ਅਤੇ ਅਕਾਸ਼ਦੀਪ ਸਿੰਘ ਪਿਛਲੇ 2 ਸਾਲਾਂ ਤੋਂ ਦਿੱਲੀ ਅਤੇ ਪੰਜਾਬ ਦੇ ਗੈਂਗਸਟਰਾਂ ਨੂੰ ਨਾਜਾਇਜ਼ ਹਥਿਆਰ ਸਪਲਾਈ ਕਰ ਰਹੇ ਸਨ।
PUNJAB




INDIA








WORLD










