ਪੰਜਾਬ ਦੀਆਂ 2022 ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਲਗਾਤਾਰ ਪਾਰਟੀ ਅੰਦਰ ਘਮਸਾਨ ਪਿਆ ਹੋਇਆ ਹੈ। ਬੀਤੀ ਸ਼ਾਮ ਦਾਖ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਅਗਵਾਈ ਹੇਠ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਇੱਕ ਬੈਠਕ ਕੀਤੀ ਗਈ ਸੀ, ਜਿਸ ਵਿੱਚ ਪਾਰਟੀ ਨੂੰ ਬਚਾਉਣ ਜਿਹੇ ਅਹਿਮ ਮੁੱਦਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ ਗਿਆ। ਬੀਤੀ ਰਾਤ ਹੀ ਪਾਰਟੀ ਪ੍ਰਧਾਨ ਵੱਲੋਂ ਇੱਕ ਅਨੁਸ਼ਾਸ਼ਨੀ ਕਮੇਟੀ ਦਾ ਗਠਨ ਵੀ ਕਰ ਦਿੱਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਆਪਣੇ ਸਭ ਤੋਂ ਨਜਦੀਕੀ ਸਿਕੰਦਰ ਸਿੰਘ ਮਲੂਕਾ ਨੂੰ ਚੇਅਰਮੈਨ ਅਤੇ ਬਹਿਬਲ ਗੋਲੀ ਕਾਂਡ ਮਾਮਲੇ ਵਿੱਚ ਇੰਨਕੁਆਰੀ ਦਾ ਸਾਹਮਣਾ ਕਰ ਰਹੇ ਮਨਤਾਰ ਸਿੰਘ ਬਰਾੜ ਨੂੰ ਜਗ੍ਹਾ ਦਿੱਤੀ ਗਈ ਹੈ। ਇਸ ਕਮੇਟੀ ਦੇ ਗਠਨ ਤੋਂ ਬਾਅਦ ਪਾਰਟੀ ਅੰਦਰਲੀ ਬਗਵਾਤ ਵੱਧਦੀ ਨਜ਼ਰ ਆਉਣ ਲੱਗੀ ਹੈ। ਆਮ ਲੋਕਾਂ ਦਾ ਕਹਿਣਾ ਹੈ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਜ਼ਲਦੀ ਵਿੱਚ ਅਨੁਸ਼ਾਸਨੀ ਕਮੇਟੀ ਬਣਾ ਕੇ ਪਾਰਟੀ ਅੰਦਰ ਜੋ ਲੀਡਰ ਪਾਰਟੀ ਲੀਡਰਸ਼ਿਪ ਨੂੰ ਬਦਲਣ ਲਈ ਆਵਾਜ਼ ਚੱਕ ਰਹੇ ਉਨ੍ਹਾਂ ਨੂੰ ਦਬਾਉਣ ਲਈ ਹੀ ਝੂੰਦਾਂ ਕਮੇਟੀ ਦੀ ਰਿਪੋਰਟ ਨੂੰ ਆਧਾਰ ਬਣਾ ਕੇ ਬਾਦਲ ਵੱਲੋਂ ਆਪਣੇ ਚਹੇਤਿਆਂ ਨੂੰ ਮੈਂਬਰ ਪਾ ਕੇ ਨਵੀਂ ਕਮੇਟੀ ਬਣਾ ਦਿੱਤੀ ਹੈ ਕਿਉਂਕਿ ਬੀਤੇ ਦਿਨ ਪਾਰਟੀ ਦੇ ਵੱਡੇ ਲੀਡਰਾਂ ਵੱਲੋਂ ਕੀਤੀ ਮੀਟਿੰਗ ਕਰਕੇ ਪਾਰਟੀ ਵਿੱਚ ਖਲਬਲੀ ਮੱਚੀ ਪਈ ਹੈ। ਸ਼੍ਰੋਮਣੀ ਅਕਾਲੀ ਦੀ ਸੀਨੀਅਰ ਲੀਡਰਸ਼ਿਪ 2 ਧੜਿਆਂ ਵਿੱਚ ਵੰਡੀ ਦਿਖਾਈ ਦਿੰਦੀ ਹੈ
PUNJAB




INDIA








WORLD










