ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਨਾਮੀਂ ਗੈਂਗਸਟਰਾਂ ਨੂੰ ਜੇਲਾਂ ਵਿੱਚੋਂ ਲਿਆ ਕੇ ਰਿੜਕਿਆ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਦਿੱਲੀ ਤੋਂ ਟਰਾਂਜਿਟ ਰਿਮਾਂਡ ਤੇ ਲੈ ਕੇ ਆਈ ਸੀ ਉਸ ਤੋਂ ਬਾਅਦ ਦੂਜੇ ਜ਼ਿਲਿਆਂ ਦੀ ਪੁਲਿਸ ਹੋਰ ਕੇਸ ਵਿੱਚ ਪੁਲਗਾਤਾਰ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ਤੇ ਲੈ ਰਹੀ ਹੈ ਤੇ ਪਿਛਲੇ ਦਿਨੀਂ ਮੋਗਾ ਪੁਲਿਸ ਨੇ ਵੀ ਲਾਰੈਂਸ ਬਿਸ਼ਨੋਈ ਨੂੰ ਡਿਪਟੀ ਮੇਅਰ ਅਸ਼ੋਕ ਧਮੀਜਾ ਦੇ ਭਰਾ ਤੇ ਜਾਨ ਲੇਵਾ ਹਮਲੇ ਕੇਸ ਵਿੱਚ ਰਿਮਾਂਡ ਤੇ ਲਿਆ ਸੀ ਤੇ ਲਗਾਤਾਰ ਪੁੱਛਗਿੱਛ ਕੀਤੀ ਸੀ । ਅੱਜ ਫਰੀਦਕੋਟ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਕਤਲ ਅਤੇ ਫਿਰੌਤੀ ਮਾਮਲੇ ਵਿੱਚ ਰਿਮਾਂਡ ਤੇ ਲੈ ਲਿਆ ਹੈ।
ਮੋਗਾ ਤੋਂ ਲਾਰੈਂਸ ਬਿਸ਼ਨੋਈ ਗਿਆ ਤਾਂ ਉਸ ਤੋਂ ਬਾਅਦ ਪੁਲਿਸ ਧਮੀਜਾ ਕੇਸ ਵਿੱਚ ਜੱਗੂ ਭਗਵਾਨਪੁਰੀਆ ਨੂੰ ਰਿਮਾਂਡ ਤੇ ਲੈ ਆਈ ਹੈ। ਦੱਸ ਦਈਏ ਅੱਜ ਅੰਮ੍ਰਿਤਸਰ ਤੋਂ ਮੋਗਾ ਪੁਲਿਸ ਨੇ ਜੱਗੂ ਭਗਵਾਨਪੁਰੀਆ ਨੂੰ ਟਰਾਂਜਿਟ ਰਿਮਾਂਡ ਤੇ ਲਿਆ ਸੀ ਤੇ ਮੋਗਾ ਅਦਾਲਤ ਵਿੱਚ ਪੇਸ਼ ਕਰਕੇ 6 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਜੱਗੂ ਭਗਵਾਨਪੁਰੀਆ ਨੂੰ ਵੀ ਸੁਨੀਲ ਧਮੀਜਾ ਤੇ ਜਾਨਲੇਵਾ ਹਮਲੇ ਕੇਸ ਵਿੱਚ ਪੁੱਛਗਿੱਛ ਲਈ ਲਿਆਂਦਾ ਹੈ। ਮੋਗਾ ਪੁਲਿਸ ਨੇ ਪਹਿਲਾਂ ਮੋਨੂੰ ਡਾਗਰ ਤੋਂ ਸੁਨੀਲ ਧਮੀਜਾ ਕੇਸ ਵਿੱਚ ਪੁੱਛਗਿੱਛ ਕੀਤੀ ਸੀ ਤੇ ਉਸ ਨੇ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦਾ ਨਾਂ ਲਿਆ ਸੀ।
ਜੱਗੂ ਭਗਵਾਨਪੁਰੀਆ ਨੂੰ ਬੁੱਧਵਾਰ ਦੁਪਹਿਰ ਕਰੀਬ 1 ਵਜੇ ਅੰਮ੍ਰਿਤਸਰ ਜੇਲ ਤੋਂ ਟਰਾਂਜ਼ਿਟ ਰਿਮਾਂਡ ‘ਤੇ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਜੱਗੂ ਤੋਂ ਪੁੱਛਗਿੱਛ ਕਰਨ ਲਈ ਪੁਲਿਸ ਨੂੰ 6 ਦਿਨ ਦਾ ਰਿਮਾਂਡ ਦਿੱਤਾ। ਹੁਣ ਉਸ ਨੂੰ 16 ਅਗਸਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦੂਜੇ ਪਾਸੇ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਕੋਟਕਪੂਰਾ ਦੇ ਕਾਰੋਬਾਰੀ ਤੋਂ 50 ਲੱਖ ਹਿੱਸੇਦਾਰੀ ਮੰਗਣ ਦੇ ਮਾਮਲੇ ਵਿੱਚ ਫਰੀਦਕੋਟ ਪੁਲਿਸ ਨੂੰ ਅਦਾਲਤ ਤੋਂ ਦੋ ਦਿਨ ਦਾ ਰਿਮਾਂਡ ਮਿਲ ਗਿਆ ਹੈ। ਅੱਜ ਲਾਰੈਂਸ ਨੂੰ ਮੋਗਾ ਤੋਂ ਲਿਆ ਕੇ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਫਰੀਦਕੋਟ ਜ਼ਿਲ੍ਹੇ ਵਿੱਚ ਵੀ ਲਾਰੈਂਸ ਖ਼ਿਲਾਫ਼ ਦੋ ਕੇਸ ਦਰਜ ਹਨ।
ਇਨ੍ਹਾਂ ਵਿੱਚੋਂ ਇੱਕ ਮਾਮਲਾ ਕੋਟਕਪੂਰਾ ਦੇ ਇੱਕ ਵਪਾਰੀ ਤੋਂ 50 ਲੱਖ ਰੁਪਏ ਦਾ ਚੌਥ ਮੰਗਣ ਦਾ ਹੈ, ਜਦਕਿ ਦੂਜਾ ਮਾਮਲਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਪਹਿਲਵਾਨ ਦੇ ਕਤਲ ਨਾਲ ਜੁੜਿਆ ਹੈ। ਗੁਰਲਾਲ ਕਤਲ ਕੇਸ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਤੋਂ ਸਟੇਅ ਆਰਡਰ ਹੋਣ ਕਾਰਨ ਫਿਲਹਾਲ ਉਸ ਨੂੰ ਵਪਾਰੀ ਤੋਂ ਚੌਥ ਮੰਗਣ ਲਈ ਹੀ ਰਿਮਾਂਡ ‘ਤੇ ਲਿਆ ਗਿਆ ਹੈ।
PUNJAB




INDIA








WORLD










