ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸਾਢੇ ਪੰਜ ਮਹੀਨੇ ਪਟਿਆਲਾ ਜੇਲ੍ਹ ਤੋਂ ਬਾਅਦ ਡਰੱਗ ਮਾਮਲੇ ਵਿੱਚੋਂ ਬੀਤੇ ਦਿਨ ਹਾਈਕੋਰਟ ਤੋਂ ਜ਼ਮਾਨਤ ਮਿਲਣ ਬਾਅਦ ਮਜੀਠੀਆ ਸਿੱਧੇ ਚੰਡੀਗੜ੍ਹ ਆਪਣੇ ਘਰ ਪਹੁੰਚੇ ਤੇ ਬੱਚਿਆਂ ਨੂੰ ਮਿਲ ਕੇ ਭਾਵਕ ਵੀ ਹੋਏ। ਉਨ੍ਹਾਂ ਦੀ ਰਿਹਾਈ ਦੌਰਾਨ ਜੇਲ੍ਹ ਦੇ ਬਾਹਰ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਪਹਿਲਾਂ ਹੀ ਮੌਜੂਦ ਸਨ। ਇਨ੍ਹਾਂ ਆਗੂਆਂ ਨੇ ਮਜੀਠੀਆ ਦੇ ਰਵਾਨਾ ਹੁੰਦੇ ਹੀ ਸਵਾਗਤ ਕੀਤਾ।
ਬਿਕਰਮ ਮਜੀਠੀਆ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਦੋਸ਼ਾਂ ਤਹਿਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਿਹਾ ਹੈ। ਉਸ ਨੇ 24 ਫਰਵਰੀ ਨੂੰ ਅਦਾਲਤ ਤੋਂ ਆਤਮ ਸਮਰਪਣ ਕਰ ਦਿੱਤਾ ਸੀ। ਜਿੱਥੋਂ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਜੇਲ੍ਹ ਤੋਂ ਬਾਹਰ ਆਉਂਦੇ ਹੀ ਮਜੀਠੀਆ ਆਪਣੇ ਹੀ ਅੰਦਾਜ਼ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਨਜ਼ਰ ਆਏ।
ਉੱਥੇ ਹੀ ਜਦੋਂ ਮਜੀਠੀਆ ਆਪਣੇ ਪਰਿਵਾਰ ਨਾਲ ਮਿਲੇ ਤਾਂ ਬੇਹੱਦ ਭਾਵੁਕ ਹੁੰਦੇ ਹੋਏ ਨਜ਼ਰ ਆਏ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਵੀ ਨਜ਼ਰ ਆਏ। ਉਨ੍ਹਾਂ ਦੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸਦੇ ਨਾਲ ਹੀ ਗਨੀਵ ਕੌਰ ਮਜੀਠੀਆ ਵੀ ਨਜ਼ਰ ਆਈ। ਜੋ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰ ਹੈ।
ਟ੍ਰਾਇਲ ਲਈ ਕੋਰਟ ‘ਚ ਹੋਣਾ ਪਵੇਗਾ ਪੇਸ਼
ਜਾਣਕਾਰੀ ਲਈ ਦੱਸ ਦੇਈਏ ਕਿ ਬਿਕਰਮ ਮਜੀਠਿਆ ਨੂੰ ਦੋ ਲੱਖ ਦੇ ਮੁਚਲਕੇ ‘ਤੇ ਜ਼ਮਾਨਤ ਮਿਲੀ ਹੈ। ਮਜੀਠੀਆ ਨੂੰ ਆਪਣਾ ਪਾਸਪੋਰਟ ਜਮ੍ਹਾ ਕਰਵਾਉਣਾ ਪਵੇਗਾ। ਬੁਲਾਏ ਜਾਣ ‘ਤੇ ਟ੍ਰਾਇਲ ਕੋਰਟ ‘ਚ ਪੇਸ਼ ਹੋਣਾ ਪਵੇਗਾ। ਦੱਸ ਦੇਈਏ ਕਿ ਬਿਕਰਮ ਮਜੀਠੀਆ ਵਿਰੁੱਧ ਪਿਛਲੀ ਪੰਜਾਬ ਕਾਂਗਰਸ ਸਰਕਾਰ ਨੇ ਦਸੰਬਰ 2021 ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (Punjab NDPS case) ਐਕਟ ਤਹਿਤ ਕੇਸ ਦਾਇਰ ਕੀਤਾ ਸੀ।
ਮਜੀਠੀਆ ਨੇ ਇਸ ਤੋਂ ਪਹਿਲਾਂ ਫਰਵਰੀ ਵਿੱਚ ਮੋਹਾਲੀ ਦੀ ਇੱਕ ਅਦਾਲਤ ਵਿੱਚ ਜਾ ਕੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਹਾਲਾਂਕਿ, ਉਸ ਦੀ ਪਟੀਸ਼ਨ ਨੂੰ ਜ਼ਿਲ੍ਹਾ ਅਦਾਲਤ ਨੇ ਖਾਰਜ ਕਰ ਦਿੱਤਾ ਅਤੇ ਉਸ ਨੂੰ ਸੁਪਰੀਮ ਕੋਰਟ ਵਿੱਚ ਜਾਣ ਲਈ ਕਿਹਾ। 11 ਮਈ ਨੂੰ, ਸਿਖਰਲੀ ਅਦਾਲਤ ਨੇ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਇਸ ਦੀ ਬਜਾਏ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ।
PUNJAB




INDIA








WORLD










