ਭਾਰਤ ਵਿੱਚ ਪੂਰੇ ਜ਼ੋਰਸ਼ੋਰ ਨਾਲ ਆਜ਼ਾਦੀ ਦੀ 75 ਨੀਂ ਵਰ੍ਹੇਗੰਢ ਮਨਾਉਣ ਲਈ ਸਰਕਾਰਾਂ ਵੱਲੋਂ ਲੋਕਾਂ ਨੂੰ ਆਪਣੇ ਘਰਾਂ ਤੇ ਤਿਰੰਗੇ ਲਾਉਣ ਦੀ ਅਪੀਲ ਕੀਤੀ ਹੈ। ਪਰ ਪੰਜਾਬ ਦੇ ਅੰਮ੍ਰਿਤਸਰ ਵਿੱਚ ਅੱਜ ਦਲ ਖਾਲਸਾ ਵੱਲੋਂ ਆਪਣੇ ਦਫਤਰ ਤੇ ਕੇਸਰੀ ਝੰਡਾ ਲਹਿਰਾਇਆ ਗਿਆ ਹੈ ਤੇ ਦਲ ਖਾਲਸਾ ਵੱਲੋਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਘਰਾਂ ਤੇ ਕੇਸਰੀ ਝੰਡੇ ਝੁਲਾਏ ਜਾਣ। ਇਸ ਮੌਕੇ ਦਲ ਖਾਲਸਾ ਨੇ ਕੇਸਰੀ ਝੰਡਾ ਲਹਿਰਾਉਣ ਸਮੇਂ ਨੰਗੀਆਂ ਤਲਵਾਰਾਂ ਨਾਲ ਸਲਾਮੀ ਦਿੱਤੀ ਹੈ। ਦੂਜੇ ਪਾਸੇ ਮੱਧ ਪ੍ਰਦੇਸ਼ ਵਿੱਚ ਸਥਿਤ ਗੁਰਦੁਆਰਾ ਇਮਲੀ ਸਾਹਿਬ ਉਪਰ ਤਿਰੰਗਾ ਝੰਡਾ ਲਹਿਰਾਉਣ ਨੂੰ ਲੈ ਕੇ ਮਾਮਲਾ ਭਖ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਗੁਰਦੁਆਰਾ ਇਮਲੀ ਸਾਹਿਬ ਤੇ ਤਿਰੰਗਾ ਝੰਡਾ ਲਹਿਰਾਉਣ ਨੂੰ ਲੈ ਕੇ ਸਖ਼ਤ ਇਤਰਾਜ਼ ਕੀਤਾ ਹੈ।
ਕਮੇਟੀ ਨੇ ਇਸ ਮਾਮਲੇ ਵਿਚ ਦੋਸ਼ੀ ਲੋਕਾਂ ਖਿਲਾਫ ਕਾਰਵਾਈ ਦੀ ਗੱਲ ਵੀ ਆਖੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਹੈ ਕਿ ਸੋਸ਼ਲ ਮੀਡੀਆ ਰਾਹੀਂ ਮੇਰੇ ਧਿਆਨ ਵਿੱਚ ਆਇਆ ਹੈ ਕਿ ਇਤਿਹਾਸਕ ਗੁਰਦੁਆਰਾ ਇਮਲੀ ਸਾਹਿਬ, ਇੰਦੌਰ ਵਿਖੇ ਤਿਰੰਗਾ ਲਹਿਰਾਇਆ ਗਿਆ ਹੈ, ਜਿਸ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹਾਂ।

ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਵਿੱਚ ਸਿੱਖ ਰਹਿਤ ਮਿਰਆਦਾ ਅਨੁਸਾਰ ਕੇਵਲ ਖ਼ਾਲਸਈ ਨਿਸ਼ਾਨ ਸਾਹਿਬ ਹੀ ਝੁਲਾਇਆ ਜਾ ਸਕਦਾ ਹੈ। ਇਸ ਘਟਨਾ ਲਈ ਗੁਰਦੁਆਰਾ ਪ੍ਰਬੰਧਕ ਜਾਂ ਪ੍ਰਸ਼ਾਸਨ, ਜਿਸ ਕਿਸੇ ਨੇ ਵੀ ਇਹ ਗਲਤੀ ਕੀਤੀ ਹੈ, ਉਹ ਜਿੰਮੇਵਾਰ ਹਨ।
PUNJAB




INDIA








WORLD










