ਪੰਜਾਬ ਪੁਲਿਸ ਵੱਲੋਂ ਆਜ਼ਾਦੀ ਦਿਹਾੜੇ ਨੂੰ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ। ਅੱਜ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ ਦੀ ਖੁਫ਼ੀਆ ਏਜੰਸੀਆਂ ਨਾਲ ਜੁੜੇ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਪੰਜਾਬ ਪੁਲਿਸ ਨੇ ਦਿੱਲੀ ਵਿੱਚੋਂ ਚਾਰ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਉਨ੍ਹਾਂ ਕੋਲੋਂ 3 ਹੈਂਡ ਗ੍ਰਨੇਡ,1ਆਈਈਡੀ ,2 9 ਐਮ ਐਮ ਪਿਸਤੌਲ ਅਤੇ 40 ਕਾਰਤੂਸ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਹ ਚਾਰੇ ਵਿਅਕਤੀ ਕੈਨੇਡਾ ਬੈਠੇ ਗੈਂਗਸਟਰ ਅਰਸ਼ ਡੱਲਾ ਅਤੇ ਆਸਟਰੇਲੀਆ ਬੈਠੇ ਗੁਰਜੰਟ ਸਿੰਘ ਨਾਲ ਸਬੰਧ ਰਖਦੇ ਹਨ। ਇਸ ਸਾਰੀ ਕਾਰਵਾਈ ਨੂੰ ਅੰਜਾਮ ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਨੇ ਸਾਂਝੇ ਰੂਪ ਵਿੱਚ ਦਿੱਤਾ ਹੈ
PUNJAB




INDIA








WORLD










