ਪੰਜਾਬ ਦੀਆਂ 2022 ਵਿਧਾਨ ਸਭਾ ਚੋਣਾਂ ਕਾਂਗਰਸ ਨੇ ਹਾਰਨ ਤੋਂ ਬਾਅਦ ਵੀ ਲੀਡਰਾਂ ਕੋਈ ਸਬਕ ਨਹੀਂ ਲਿਆ ਅਜੇ ਵੀ ਇੱਕ ਦੂਜੇ ਨੂੰ ਥੱਲੇ ਲਾਉਣ ਲਈ ਜ਼ੋਰ ਅਜ਼ਮਾਈ ਕਰਦੇ ਨਜਰ ਆਉਂਦੇ ਹੈ। ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਜਿਥੇ ਕਾਂਗਰਸ ਦੇ ਸੀਨੀਅਰ ਲੀਡਰਾਂ ਨੂੰ ਇੱਕ ਜੁਟਤਾ ਨਾਲ ਸਰਕਾਰ ਖ਼ਿਲਾਫ਼ ਲੜਨਾ ਚਾਹੀਦਾ ਹੈ ਉਥੇ ਉਹ ਇੱਕ ਦੂਜੇ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹੈ। ਕਾਂਗਰਸ ਦੇ ਪ੍ਰਧਾਨ ਹੋਣ ਜਾ ਵਿਰੋਧੀ ਧਿਰ ਦੇ ਨੇਤਾ ਇੰਨਾ ਪੰਜਾਬ ਦੇ ਭੱਖਦੇ ਮੁੱਦਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ। ਇਸ ਟਾਈਮ ਪੰਜਾਬ ਵਿੱਚ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਹੀ ਭਗਵੰਤ ਮਾਨ ਸਰਕਾਰ ਨੂੰ ਨਿੱਤ ਨਵੇਂ ਮੁੱਦਿਆਂ ਤੇ ਘਿਰਨ ਦੀ ਕੋਸ਼ਿਸ਼ ਕਰਦਾ ਹੈ। ਅੱਜ ਕਾਂਗਰਸ ਭਾਵਨ ਚੰਡੀਗੜ੍ਹ ਵਿੱਚ ਪ੍ਰਤਾਪ ਸਿੰਘ ਬਾਜਵਾ ਨੇ ਕਾਰ ਅੰਦਰ ਲਿਜਾਣ ਨੂੰ ਲੈ ਕੇ ਬਖੇੜਾ ਖੜ੍ਹਾ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਕਾਂਗਰਸ ਨੇ ਵਿਜੀਲੈਂਸ ਬਿਊਰੋ ਦੇ ਦਫ਼ਤਰ ਅੱਗੇ ਧਰਨਾ ਲਾਉਣਾ ਸੀ । ਉਸ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਕਾਂਗਰਸ ਭਵਨ ਚਲੇ ਗਏ ਜਿਥੇ ਉਨ੍ਹਾਂ ਦੀ ਗੱਡੀ ਨੂੰ ਅੰਦਰ ਲਿਜਾਣ ਲਈ ਗੇਟ ਨਹੀਂ ਖੋਲਿਆ ਗਿਆ। ਜਦੋਂ ਪ੍ਰਤਾਪ ਸਿੰਘ ਬਾਜਵਾ ਗੱਡੀ ਵਿੱਚੋਂ ਉਤਰ ਕੇ ਭਵਨ ਅੰਦਰ ਗਏ ਤਾਂ ਉਨ੍ਹਾਂ ਦੇਖਿਆ ਕਿ ਰਾਜਾ ਵੜਿੰਗ ਦੀ ਕਾਰ ਅੰਦਰ ਖੜੀ ਹੈ ਤਾਂ ਬਾਜਵਾ ਮੀਟਿੰਗ ਵਿੱਚ ਬੈਠਣ ਦੀ ਬਜਾਏ ਨਾਲ ਦੀ ਨਾਲ ਵਾਪਸ ਆ ਗਏ।
ਦੱਸ ਦੇਈਏ ਕਿ ਪੰਜਾਬ ‘ਚ ਕਾਂਗਰਸ, (ਆਪ) ਸਰਕਾਰ ਖਿਲਾਫ ਜੰਮ ਕੇ ਹੱਲਾ ਬੋਲ ਰਹੀ ਹੈ। ਕਾਂਗਰਸੀ ਚੰਡੀਗੜ੍ਹ ‘ਚ ਵਿਜੀਲੈਂਸ ਦਫ਼ਤਰ ਦਾ ਘਿਰਾਓ ਕਰਨਗੇ ਜਿਸ ਵਿੱਚ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਿਰਕਤ ਕਰਨੀ ਸੀ। ਟੈਂਡਰ ਘੁਟਾਲੇ ਵਿੱਚ ਕਾਂਗਰਸ ਦੇ ਸਾਬਕਾ ਮੰਤਰੀ ਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕਰਨ ਦਾ ਕਾਂਗਰਸ ਵਿਰੋਧ ਕਰ ਰਹੀ ਹੈ। ਕਾਂਗਰਸ ਦਾ ਕਹਿਣਾ ਹੈ ਕਿ ‘ਆਪ’ ਸਰਕਾਰ ਸਿਆਸੀ ਬਦਲਾਖੋਰੀ ਕਰ ਰਹੀ ਹੈ।
ਕਾਂਗਰਸ ਦੇ ਕਈ ਸਾਬਕਾ ਮੰਤਰੀ ‘ਆਪ’ ਸਰਕਾਰ ਦੇ ਰਾਡਾਰ ‘ਤੇ ਹਨ। ਇਨ੍ਹਾਂ ਵਿੱਚ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ। ਸੰਗਤ ਸਿੰਘ ਗਿਲਜੀਆਂ ਜ਼ਮਾਨਤ ‘ਤੇ ਬਾਹਰ ਹਨ। ਹੁਣ ਆਸ਼ੂ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਤੋਂ ਇਲਾਵਾ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਵੀ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਵੀਆਈਪੀ ਟ੍ਰੀਟਮੈਂਟ ਮਾਮਲੇ ਵਿੱਚ ਘਿਰੇ ਹੋਏ ਹਨ।
ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦਾ ਨਾਂ ਜ਼ਮੀਨ ਘੁਟਾਲੇ ਵਿੱਚ ਸਾਹਮਣੇ ਆ ਰਿਹਾ ਹੈ। ਖੇਤੀ ਮਸ਼ੀਨਰੀ ਘੁਟਾਲੇ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਵੀ ਪੁੱਛਗਿੱਛ ਸੰਭਵ ਹੈ। ਪੰਜਾਬ ਕਾਂਗਰਸ ਦੇ ਪ੍ਰਦਰਸ਼ਨ ਵਿੱਚ ਕਈ ਸਾਬਕਾ ਮੰਤਰੀ ਵੀ ਸ਼ਿਰਕਤ ਕਰਨਗੇ। ਰਾਜਾ ਵੜਿੰਗ ਨੇ ਕਿਹਾ ਕਿ ਉਹ ਸਾਰੇ ਸਾਬਕਾ ਮੰਤਰੀਆਂ, ਵਿਧਾਇਕਾਂ ਤੇ ਆਗੂਆਂ ਨੂੰ ਲੈ ਕੇ ਵਿਜੀਲੈਂਸ ਦਫ਼ਤਰ ਪਹੁੰਚ ਰਹੇ ਹਨ। ਸਰਕਾਰ ਜਿਸ ਨੂੰ ਚਾਹੇ ਗ੍ਰਿਫਤਾਰ ਕਰ ਸਕਦੀ ਹੈ। ਕੋਈ ਵੀ ਕਾਂਗਰਸੀ ਆਗੂ ਕਿਧਰੇਭੱਜ ਨਹੀਂ ਰਿਹਾ।
PUNJAB




INDIA








WORLD










