ਕਿਸਾਨਾਂ ਵੱਲੋਂ ਅੱਜ ਫਿਰ ਦਿੱਲੀ ਵਿੱਚ ਜੰਤਰ ਮੰਤਰ ਤੇ ਮਹਾਂਪੰਚਾਇਤ ਕੀਤੀ ਜਾ ਰਹੀ ਹੈ । ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਤੇ ਹਜ਼ਾਰਾਂ ਕਿਸਾਨ ਮਹਾਂਪੰਚਾਇਤ ਕਰਨ ਲਈ ਜੰਤਰ ਮੰਤਰ ਤੇ ਪਹੁੰਚ ਚੁੱਕੇ ਹਨ।
SKM ਮੈਂਬਰ ਅਤੇ ‘ਮਹਾਪੰਚਾਇਤ’ ਦੇ ਆਯੋਜਕ ਅਭਿਮਨਿਊ ਸਿੰਘ ਕੋਹਾੜ ਨੇ ਕਿਹਾ, “ਮਹਾਪੰਚਾਇਤ ਇੱਕ ਦਿਨ ਦਾ ਸ਼ਾਂਤਮਈ ਸਮਾਗਮ ਹੈ ਜਿੱਥੇ ਅਸੀਂ MSP ‘ਤੇ ਕਾਨੂੰਨੀ ਗਾਰੰਟੀ ਅਤੇ ਬਿਜਲੀ ਸੋਧ ਬਿੱਲ 2022 ਨੂੰ ਰੱਦ ਕਰਨ ਸਮੇਤ ਆਪਣੀਆਂ ਮੰਗਾਂ ਨੂੰ ਦੁਹਰਾਵਾਂਗੇ।”
ਹਾਲਾਂਕਿ, ਉਨ੍ਹਾਂ ਕਿਹਾ ਕਿ ਪੁਲਿਸ ਨੇ ਅਜੇ ਤੱਕ ਜੰਤਰ-ਮੰਤਰ ‘ਤੇ ‘ਮਹਾਂਪੰਚਾਇਤ’ ਦੀ ਇਜਾਜ਼ਤ ਨਹੀਂ ਦਿੱਤੀ ਹੈ । ਕੋਹਾੜ ਨੇ ਕਿਹਾ ਕਿ ਬੀਤੀ ਰਾਤ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਤੋਂ ਆਉਣ ਵਾਲੇ ਕਿਸਾਨਾਂ ਨੂੰ ਜੰਤਰ–ਮੰਤਰ ਤੱਕ ਨਹੀਂ ਪਹੁੰਚਣ ਦਿੱਤਾ ਗਿਆ। ਉਨ੍ਹਾਂ ਨੂੰ ਗੁਰਦੁਆਰਾ ਬੰਗਲਾ ਸਾਹਿਬ, ਰਕਾਬਗੰਜ ਅਤੇ ਮੋਤੀ ਬਾਗ ਲਿਜਾਇਆ ਗਿਆ ਅਤੇ ਬਾਅਦ ਵਿੱਚ ਛੱਡ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ, ਕਰਨਾਟਕ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਤੋਂ ਕਿਸਾਨ ਦਿੱਲੀ ਪਹੁੰਚ ਚੁੱਕੇ ਹਨ ਅਤੇ ‘ਮਹਾਂਪੰਚਾਇਤ’ ਵਿੱਚ ਵੱਧ ਤੋਂ ਵੱਧ ਲੋਕ ਹਿੱਸਾ ਲੈਣ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਸਾਡੀਆਂ ਸਾਰੀਆਂ ਮੰਗਾਂ ‘ਤੇ ਵਿਚਾਰ ਕਰਨ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਨੇ ‘ਕੁਝ ਨਹੀਂ’ ਕੀਤਾ।
PUNJAB




INDIA








WORLD










