ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸ ਦੇਈਏ ਅੱਜ ਕਾਂਗਰਸ ਪਾਰਟੀ ਨੇ ਮੋਹਾਲੀ ਵਿਜੀਲੈਂਸ ਬਿਊਰੋ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਸੀ ਤੇ ਉਸ ਟਾਈਮ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਕਾਂਗਰਸੀ ਸਾਬਕਾ ਵਿਧਾਇਕਾਂ ਅਤੇ ਸਾਬਕਾ ਮੰਤਰੀਆਂ ਨੂੰ ਨਾਲ ਲੈ ਕੇ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਨੂੰ ਮੈਮੋਰੰਡਮ ਭੇਜਿਆ ਗਿਆ ਸੀ ਤੇ ਇਹ ਵੀ ਆਖਿਆ ਜਾ ਰਿਹਾ ਸੀ ਜੇ ਕਿਸੇ ਵੀ ਮੰਤਰੀ ਜਾਂ ਕਿਸੇ ਵਿਧਾਇਕ ਨੂੰ ਗ੍ਰਿਫਤਾਰ ਕਰਨਾ ਹੈ ਤਾਂ ਕਰ ਸਕਦੇ ਹੋ। ਉਸ ਤੋਂ ਬਾਅਦ ਅੱਜ ਥੋੜਾ ਸਮਾਂ ਪਹਿਲਾਂ ਹੀ ਲੁਧਿਆਣਾ ਵਿੱਚ ਭਾਰਤ ਭੂਸ਼ਨ ਆਸ਼ੂ ਕਿਸੇ ਸੂਲਨ ਤੇ ਆਪਣੇ ਵਾਲ ਸੈਟ ਕਰਾ ਰਿਹਾ ਸੀ ਤੇ ਉਸ ਸਮੇਂ ਆਸ਼ੂ ਦੇ ਨਾਲ ਐਮ ਪੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸੀ ਤੇ ਉਥੇ ਪਹੁੰਚ ਕੇ ਵਿਜੀਲੈਂਸ ਦੇ ਅਧਿਕਾਰੀਆਂ ਨੇ ਭਾਰਤ ਭੂਸ਼ਨ ਆਸ਼ੂ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਅਧਿਕਾਰੀਆਂ ਨੇ ਭਾਰਤ ਭੂਸ਼ਨ ਆਸ਼ੂ ਨੂੰ ਗ੍ਰਿਫਤਾਰ ਕਰਕੇ ਲੁਧਿਆਣਾ ਦੇ ਵਿਜੀਲੈਂਸ ਦਫ਼ਤਰ ਵਿੱਚ ਰੱਖਿਆ ਗਿਆ ਹੈ। ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਪਰਿਵਾਰ ਅਤੇ ਕਾਂਗਰਸ ਦੇ ਵਰਕਰਾਂ ਵੱਲੋਂ ਵਿਜੀਲੈਂਸ ਦੇ ਦਫ਼ਤਰ ਅੱਗੇ ਧਰਨਾ ਲਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਪ੍ਰਧਾਨ ਰਾਜ ਵੜਿੰਗ ਵੀ ਬਹੁਤ ਜਲਦ ਲੁਧਿਆਣਾ ਵਿਜੀਲੈਂਸ ਦਫ਼ਤਰ ਧਰਨੇ ਵਿੱਚ ਸ਼ਾਮਲ ਹੋਣਗੇ
PUNJAB




INDIA








WORLD










