ਪੰਜਾਬ ਵਿੱਚ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਿਊ ਚੰਡੀਗੜ੍ਹ ਮੁੱਲਾਂਪੁਰ ਵਿਖੇ ਨਵੇਂ ਬਣੇ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ। ਇਹ ਕੈਂਸਰ ਹਸਪਤਾਲ ਕੇਂਦਰ ਸਰਕਾਰ ਨੇ ਇਸ ਨੂੰ 660 ਕਰੋੜ ਦੀ ਲਾਗਤ ਨਾਲ ਬਣਾਇਆ ਹੈ। 300 ਬਿਸਤਰਿਆਂ ਦੀ ਸਮਰੱਥਾ ਵਾਲਾ ਇਹ ਹਸਪਤਾਲ ਕੈਂਸਰ ਦੇ ਇਲਾਜ ਸਬੰਧੀ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨਿਊ ਚੰਡੀਗੜ੍ਹ- ਮੋਹਾਲੀ ਵਿੱਚ ਬਣੇ ਇਸ ਹਸਪਤਾਲ ਦੇ ਉਦਘਾਟਨ ਤੋਂ ਬਾਅਦ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਪੰਜਾਬ ਨੂੰ ਕੁਝ ਹੋਰ ਤੋਹਫੇ ਵੀ ਦੇ ਸਕਦੇ ਹਨ। ਦੱਸ ਦੇਈਏ ਕਿ ਪੰਜਾਬ ਵਿੱਚ ਸੱਤਾ ਤਬਦੀਲੀ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਫੇਰੀ ਹੈ।
ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਹਸਪਤਾਲ ਦੇ ਆਸ-ਪਾਸ ਦੇ ਇਲਾਕਿਆਂ ਨੂੰ ਸੀਲ ਕੀਤਾ ਜਾ ਚੁੱਕਿਆ ਹੈ। ਹਸਪਤਾਲ ਦੇ ਬਾਹਰ ਪੰਜਾਬ ਪੁਲਿਸ ਅਤੇ ਅੰਦਰ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਨੇ ਸਿਕਓਰਿਟੀ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ। ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਦੇ ਮੱਦੇਨਜ਼ਰ ਹਸਪਤਾਲ ਦਾ 2 ਕਿਲੋਮੀਟਰ ਤੱਕ ਦਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਇਲਾਕੇ ਵਿੱਚ ਧਾਰਾ 144 ਲਗਾ ਕੇ ਨੋ ਫਲਾਈ ਜ਼ੋਨ ਐਲਾਨ ਦਿੱਤਾ ਗਿਆ ਹੈ। ਇਸ ਦੌਰਾਨ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਵੈਲਿਡ ਪਾਸ ਦੇ ਹਸਪਤਾਲ ਵੱਲ ਜਾਣ ਦੀ ਆਗਿਆ ਨਹੀਂ ਹੈ।
ਹੋਮੀ ਭਾਭਾ ਕੈਂਸਰ ਹਸਪਤਾਲ ਦੀ ਸਮਰੱਥਾ 300 ਬਿਸਤਰਿਆਂ ਦੀ ਹੈ। ਇਸ ਵਿੱਚ ਸਰਜੀਕਲ ਓਨਕੋਲੋਜੀ, ਮੈਡੀਕਲ ਓਨਕੋਲੋਜੀ, ਰੇਡੀਏਸ਼ਨ ਓਨਕੋਲੋਜੀ, ਪ੍ਰੀਵੈਨਟਿਵ ਓਨਕੋਲੋਜੀ, ਐਨਸਥੀਸੀਆ ਦੀ ਓ.ਪੀ.ਡੀ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ MRI, CT, ਮੈਮੋਗ੍ਰਾਫੀ, ਡਿਜੀਟਲ ਰੇਡੀਓਗ੍ਰਾਫ਼ੀ ਆਦਿ ਆਧੁਨਿਕ ਸਹੂਲਤਾਂ ਵੀ ਇੱਥੇ ਉਪਲਬਧ ਹਨ । ਇਹ ਕੇਂਦਰ ਬਾਇਓਪਸੀ ਲਈ ਕੀਮੋਥੈਰੇਪੀ ਅਤੇ ਮਾਮੂਲੀ OT ਲਈ ਡੇ ਕੇਅਰ ਦੀ ਸਹੂਲਤ ਵੀ ਹੈ।
PUNJAB




INDIA








WORLD










