ਪੰਜਾਬ ਦੀ ਇੱਕੋ ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਜਿਹੜੀ ਲਗਾਤਾਰ ਨਿਗਾਰ ਵੱਲ ਵੱਧ ਦੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਬੂਰੀ ਤਰਾਂ ਹੋਈ ਹਾਰ ਤੋਂ ਬਾਅਦ ਇੱਕ ਝੂੰਦਾਂ ਕਮੇਟੀ ਦਾ ਗਠਨ ਕੀਤਾ ਸੀ । ਝੂੰਦਾਂ ਕਮੇਟੀ ਵੱਲੋਂ ਪਾਰਟੀ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਹਾਰ ਦੇ ਕਾਰਨਾਂ ਦਾ ਪਤਾ ਗਿਆ। ਝੂੰਦਾਂ ਕਮੇਟੀ ਨੇ ਪੂਰੇ ਪੰਜਾਬ ਵਿੱਚੋਂ ਵਰਕਰਾਂ ਦਾ ਫੀਡਬੈਕ ਲੈ ਕੇ ਰਿਪੋਰਟ ਤਿਆਰ ਕਰ ਦਿੱਤੀ ਗਈ ਸੀ ਜਿਸ ਨੂੰ ਲੰਬਾ ਸਮਾਂ ਲਟਕਾਉਣ ਤੋਂ ਬਾਅਦ ਅੱਧ ਪੱਚਦੀ ਰਿਪੋਰਟ ਜਨਤਕ ਕੀਤੀ ਗਈ। ਪਰ ਜੋ ਵਰਕਰਾਂ ਨੇ ਰਿਪੋਰਟ ਰਾਹੀਂ ਮੰਗ ਕੀਤੀ ਸੀ ਉਹ ਪਾਰਟੀ ਲੀਡਰਸ਼ਿਪ ਨੂੰ ਬਦਲਣਾ ਤੇ ਚਾਪਲੂਸਾਂ ਨੂੰ ਪਾਸੇ ਕਰਨਾ ਸੀ। ਪਿਛਲੇ ਦਿਨੀਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਇਕਬਾਲ ਸਿੰਘ ਝੂੰਦਾਂ ਨੇ ਸਟੇਜ ਤੇ ਬੋਲਦਿਆਂ ਹੋਇਆਂ ਜੋਸ਼ ਵਿੱਚ ਆ ਕੇ ਪਾਰਟੀ ਲੀਡਰਸ਼ਿਪ ਤੇ ਤਿੱਖੇ ਹਮਲੇ ਕੀਤੇ ਸਨ। ਪਰ ਬਾਅਦ ਵਿੱਚ ਇਕਬਾਲ ਸਿੰਘ ਆਪਣੇ ਬਿਆਨ ਤੋਂ ਵੀ ਬਦਲ ਗਏ ਸਨ। ਸ਼੍ਰੋਮਣੀ ਅਕਾਲੀ ਵਿੱਚ ਕੁੱਝ ਆਗੂ ਅੱਜ ਕੋਸ਼ਿਸ਼ਾਂ ਵਿੱਚ ਲੱਗੇ ਹੈ ਕਿ ਪਾਰਟੀ ਬਚਾਉਣ ਲਈ ਅਕਾਲੀ ਦਲ ਦਾ ਪੂਰੀ ਲੀਡਰਸ਼ਿਪ ਬਦਲੀ ਜਾਵੇ । ਅਕਾਲੀ ਦਲ ਤੋਂ ਬਾਹਰ ਹੋਏ ਸੀਨੀਅਰ ਲੀਡਰ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਇਕਬਾਲ ਸਿੰਘ ਝੂੰਦਾਂ ਚੁਣੌਤੀ ਦਿੱਤੀ ਹੈ ਜੇ ਤੁਸੀਂ ਅਕਾਲੀ ਦਲ ਨੂੰ ਬਚਾਉਣਾਂ ਚਹਾਂਉਦੇ ਹੋ ਤਾਂ ਸਾਰੀ ਰਿਪੋਰਟ ਜਨਤਕ ਕਰੋ ਤਾਂ ਲੋਕਾਂ ਨੂੰ ਪਤਾ ਲੱਗ ਜਾਵੇ।
ਜਥੇਦਾਰ ਝੂੰਦਾਂ ਨੇ ਸਟੇਜ਼ ਤੋਂ ਕਿਹਾ ਸੀ ਕਿ ਅਕਾਲੀ ਲੀਡਰਸ਼ਿਪ ਵੱਲੋਂ ਪਾਰਟੀ ਵਿੱਚ ਅਜਿਹੇ ਚਿਹਰੇ ਸ਼ਾਮਲ ਕਰ ਲਏ ਗਏ ਹਨ, ਜਿਨ੍ਹਾਂ ਨੂੰ ਲੋਕ ਪਸੰਦ ਨਹੀਂ ਕਰਦੇ ਜਿਸ ਕਾਰਨ ਹੀ ਅੱਜ ਅਕਾਲੀ ਦਲ ਦਾ ਇਹ ਹਾਲ ਹੋਇਆ ਹੈ। ਉਨ੍ਹਾਂ ਨੇ ਕਿਹਾ ਸੀ ਕਿ ਲੀਡਰਸ਼ਿਪ ਬਦਲੀ ਜਾਵੇ ਤਾਂ ਅਕਾਲੀ ਦਲ ਮੁੜ ਖੜ੍ਹਾ ਹੋ ਜਾਏਗਾ।
ਉਧਰ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਸਬੰਧਤ ਆਗੂਆਂ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਝੂੰਦਾਂ ਕਮੇਟੀ ਦੀ ਰਿਪੋਰਟ ਜਨਤਕ ਕਰਨ ਜਾਂ ਫ਼ਿਰ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਸਹੁੰ ਚੁੱਕਣ ਕਿ ਰਿਪੋਰਟ ’ਚ ਅਕਾਲੀ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਬਦਲਣ ਦੀ ਮੰਗ ਕੀਤੀ ਸੀ ਪਰ ਇਸ ਮੰਗ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਇਸ ਦੇ ਕਾਰਨ ਸਪੱਸ਼ਟ ਕੀਤੇ ਜਾਣ।
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਸਬੰਧਤ ਆਗੂਆਂ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਦਾਅਵਾ ਕੀਤਾ ਹੈ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਇਕਬਾਲ ਸਿੰਘ ਝੂੰਦਾਂ ਨੇ ਇਹ ਗੱਲ ਕਬੂਲੀ ਸੀ ਕਿ ਅਕਾਲੀ ਲੀਡਰਸ਼ਿਪ ਵੱਲੋਂ ਪਾਰਟੀ ਵਿਚ ਅਜਿਹੇ ਚਿਹਰੇ ਸ਼ਾਮਲ ਕਰ ਲਏ ਗਏ ਹਨ ਜਿਨ੍ਹਾਂ ਨੂੰ ਲੋਕ ਪਸੰਦ ਨਹੀਂ ਕਰਦੇ ਜਿਸ ਕਾਰਨ ਹੀ ਅੱਜ ਅਕਾਲੀ ਦਲ ਦਾ ਇਹ ਹਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਘੁਰਕੀ ਕਾਰਨ ਜਥੇਦਾਰ ਝੂੰਦਾਂ ਅਗਲੇ ਦਿਨ ਹੀ ਆਪਣੇ ਬਿਆਨ ਤੋਂ ਮੁੱਕਰ ਗਏ।
ਐਸਜੀਪੀਸੀ ਮੈਂਬਰ ਰਾਮਪਾਲ ਸਿੰਘ ਬਹਿਣੀਵਾਲ, ਮਲਕੀਤ ਸਿੰਘ ਚੰਗਾਲ ਤੇ ਗੁਰਮੀਤ ਸਿੰਘ ਜੌਹਲ ਨੇ ਦਾਅਵਾ ਕੀਤਾ ਕਿ ਝੂੰਦਾਂ ਕਮੇਟੀ ਦੀ ਰਿਪੋਰਟ ’ਚ ਲੜੀ ਨੰ. 42 ਉਪਰ ਅਕਾਲੀ ਲੀਡਰਸ਼ਿਪ ਨੂੰ ਬਦਲਣ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਝੂੰਦਾਂ ਨੂੰ ਸਵਾਲ ਕੀਤਾ ਕਿ ਉਹ ਸਪੱਸ਼ਟ ਕਰਨ ਕਿ ਅਕਾਲੀ ਦਲ ’ਚ ਉਹ ਕਿਹੜੇ ਚਿਹਰੇ ਹਨ, ਜਿਨ੍ਹਾਂ ਨੂੰ ਵਰਕਰ ਪਸੰਦ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜਿਹੜਾ ਆਗੂ ਸੁਝਾਅ ਦਿੰਦਾ ਹੈ, ਉਸ ਨੂੰ ਬਾਗੀ ਗਰਦਾਨਿਆਂ ਜਾਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਫੇਲ੍ਹ ਹੋਇਆ ਹੈ।
PUNJAB




INDIA








WORLD










