ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ ਵਿੱਚ 2015 ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਹੋਈਆਂ ਸਨ। ਬੇਅਦਬੀਆਂ ਕਰਨ ਵਾਲਿਆਂ ਨੂੰ ਫੜਨ ਲਈ ਮੰਗ ਕਰ ਰਹੀਆਂ ਸਿੱਖ ਜੱਥੇਬੰਦੀਆਂ ਕੋਟਕਪੂਰਾ ਚੌਕ ਅਤੇ ਬਹਿਬਲ ਵਿੱਚ ਸ਼ਾਂਤ ਮਈ ਰੋਸ ਪ੍ਰਦਰਸ਼ਨ ਕਰ ਰਹੀਆਂ ਸਨ। ਉਸ ਸਮੇਂ ਦੀ ਅਕਾਲੀ ਸਰਕਾਰ ਦੇ ਦੌਰਾਨ ਹੁੰਦਿਆਂ ਸ਼ਾਂਤ ਮਈ ਬੈਠੀਆਂ ਸਿੱਖ ਸੰਗਤਾਂ ਤੇ ਗੋਲੀਆਂ ਚਲਾ ਦਿੱਤੀਆਂ ਸੀ ਤੇ ਉਸ ਸਮੇਂ ਦੋ ਸਿੱਖ ਸ਼ਹੀਦ ਹੋ ਗਏ ਸਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਨੂੰ ਲੈ ਕੇ ਐਸ ਆਈ ਟੀ ਨੇ ਉਸ ਸਮੇਂ ਦੀ ਅਕਾਲੀ ਸਰਕਾਰ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਹੈ। ਐਸ ਆਈਂ ਟੀ ਸੁਖਬੀਰ ਸਿੰਘ ਬਾਦਲ ਤੋਂ 30 ਅਗਸਤ ਨੂੰ ਪੁਛਗਿੱਛ ਕਰੇਗੀ।
PUNJAB




INDIA








WORLD










