ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਪੂਰੇ ਂ ਐਕਸ਼ਨ ਵਿੱਚ ਹੈ। ਪਿਛਲੇ ਦਿਨਾਂ ਤੋਂ ਲਗਾਤਾਰ ਸਰਕਾਰੀ ਅਫਸਰਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਫੜਿਆ ਜਾ ਰਿਹਾ ਹੈ। ਅੱਜ ਵਿਜੀਲੈਂਸ ਵਿਭਾਗ ਨੇ ਪੰਜਾਬ ਪੁਲਿਸ ਦੇ ਵੱਡੇ ਅਫਸਰ ਏਆਈਜੀ ਆਸ਼ੀਸ਼ ਕਪੂਰ ਦੇ ਘਰ ਛਾਪੇਮਾਰੀ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਵਿਜੀਲੈਂਸ ਨੇ ਪੁਲਿਸ ਦੇ ਏਆਈਜੀ ਆਸ਼ੀਸ਼ ਕਪੂਰ ਦੇ ਘਰ ਪਹੁੰਚ ਕੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਵਿੱਚ ਘਰ ਦੀ ਤਲਾਸ਼ੀ ਲਈ ਗਈ ਹੈ ਤੇ ਕੋਠੀ ਦੀ ਵੀ ਮਿਣਤੀ ਗਿਣਤੀ ਕੀਤੀ ਗਈ ਹੈ। ਏਆਈਜੀ ਆਸ਼ੀਸ਼ ਕਪੂਰ ਸੈਕਟਰ 88 ਵਿੱਚ ਰਹਿੰਦੇ ਹਨ ਜਿਥੇ ਅੱਜ ਵਿਜੀਲੈਂਸ ਨੇ ਛਾਪੇਮਾਰੀ ਕੀਤੀ ਹੈ। ਖ਼ੁਦ ਆਸ਼ੀਸ਼ ਕਪੂਰ ਵੀ ਬਤੌਰ ਏਆਈਜੀ ਵਿਜੀਲੈਂਸ ਵਿੱਚ ਸੇਵਾਵਾਂ ਨਿਭਾਅ ਚੁੱਕੇ ਹਨ। ਏਆਈਜੀ ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹਨ ਤੇ ਵਿਜੀਲੈਂਸ ਵਿਭਾਗ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
PUNJAB




INDIA








WORLD










