ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਪਿਛਲੇ ਦਿਨੀਂ ਬੰਬੀਹਾ ਗੈਂਗ ਵੱਲੋਂ ਗੋਲਡੀ ਬਰਾੜ ਗੈਂਗ ਨੂੰ ਧਮਕੀ ਦਿੱਤੀ ਸੀ ਕਿ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਜਲਦ ਮਾਰਾਂਗੇ। ਪਰ ਉਸ ਤੋਂ ਪਹਿਲਾਂ ਫਿਲੀਪੀਨਜ਼ ਦੇ ਮਨੀਲਾ ਵਿੱਚ ਰਹਿੰਦੇ ਬੰਬੀਹਾ ਗੈਂਗ ਦੇ ਗੈਂਗਸਟਰ ਮਨਦੀਪ ਮਨੀਲਾ ਦਾ ਗੋਲਡੀ ਬਰਾੜ ਦੇ ਲੋਕਾਂ ਨੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਬੰਬੀਹਾ ਗੈਂਗ ਦਾ ਗੈਂਗਸਟਰ ਪਿਛਲੇ ਲੰਬੇ ਸਮੇਂ ਤੋਂ ਫਿਲੀਪੀਨਜ਼ ਦੇ ਮਨੀਲਾ ਵਿੱਚ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਦੇ ਬੰਦਿਆਂ ਵੱਲੋਂ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਮਨਦੀਪ ਪੰਜਾਬ ਦਾ ਰਹਿਣ ਵਾਲਾ ਹੈ। ਮਨੀਲਾ ਵਿੱਚ ਰਹਿ ਕੇ ਹੀ ਗੈਂਗ ਦੀਆਂ ਗਤੀਵਿਧੀਆਂ ਚਲਾ ਰਿਹਾ ਸੀ।
ਉਧਰ, ਮਨਦੀਪ ਮਨੀਲਾ ਦੇ ਕਤਲ ਬਾਰੇ ਪਤਾ ਲੱਗਣ ‘ਤੇ ਬੰਬੀਹਾ ਗਰੁੱਪ ਨੇ ਪੋਸਟ ਪਾ ਕੇ ਬਦਲਾ ਲੈਣ ਦੀ ਗੱਲ ਕਹੀ ਹੈ। ਬੰਬੀਹਾ ਗਰੁੱਪ ਨੇ ਪੋਸਟ ਵਿੱਚ ਕਿਹਾ ਹੈ ਕਿ ਸਾਡੇ ਭਰਾ ਨੂੰ ਕਤਲ ਕਰ ਦਿੱਤਾ ਗਿਆ ਹੈ ਅਤੇ ਜਿਸ ਨੇ ਵੀ ਇਹ ਕਤਲ ਕੀਤਾ ਹੈ ਉਹ ਹੁਣ ਆਪਣੇ ਅੰਜਾਮ ਨੂੰ ਭੁਗਤਣ ਲਈ ਤਿਆਰ ਰਹੇ।
ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਹੀ ਬੰਬੀਹਾ ਗਰੁੱਪ ਵੱਲੋਂ ਪੋਸਟ ਸਾਂਝੀ ਕਰਦੇ ਹੋਏ ਗਾਇਕ ਮਨਕੀਰਤ ਔਲਖ ਸਣੇ ਕਈ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ।
ਇਸਤੋਂ ਪਹਿਲਾਂ ਕੇਂਦਰ ਦੀ ਖੁਫੀਆ ਏਜੰਸੀਆਂ ਨੇ ਵੀ ਪੰਜਾਬ ਸਰਕਾਰ ਨੂੰ ਅਲਰਟ ਕੀਤਾ ਹੈ ਕਿ ਜੇਲ ਵਿੱਚ ਗੈਂਗਵਾਰ ਹੋਣ ਦਾ ਖਦਸ਼ਾ ਹੈ। ਕੇਂਦਰੀ ਗ੍ਰਹਿ ਵਿਭਾਗ ਨੇ ਪੰਜਾਬ ਦੇ ਡੀਜੀਪੀ (DGP Punjab) ਨੂੰ ਪੱਤਰ ਲਿਖ ਕੇ ਖਦਸ਼ਾ ਜਤਾਇਆ ਹੈ ਕਿ ਪੰਜਾਬ ਵਿੱਚ ਇੱਕ ਵਾਰ ਮੁੜ ਗੈਂਗਵਾਰ ਹੋ ਸਕਦੀ ਹੈ।
PUNJAB




INDIA








WORLD









