ਹਰਿਆਣਾ ਦੇ ਅੰਬਾਲਾ ਏਰੀਏ ਵਿੱਚ ਆਉਂਦੇ ਪਿੰਡ ਬਲਾਣਾ ਚ ਅਣਹੋਣੀ ਘਟਨਾ ਵਾਪਰੀ ਹੈ। ਜਿਥੇ ਇੱਕ ਪੰਜਾਬੀ ਪਰਿਵਾਰ ਦੇ ਛੇ ਲੋਕਾਂ ਦੀ ਮੌਤ ਹੋਣ ਦਾ ਪਤਾ ਲੱਗਾ ਹੈ। ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ਦੇ ਅੰਬਾਲਾ ਸ਼ਹਿਰ ਨੇੜੇ ਲੱਗਦੇ ਪਿੰਡ ਬਠਲਾਣਾ ਵਿੱਚ ਪੰਜਾਬੀ ਪਰਿਵਾਰ ਦੇ ਛੇ ਜੀਆਂ ਦੀ ਰਾਤ ਭੇਦਭਰੇ ਹਲਾਤਾਂ ਵਿੱਚ ਮੌਤ ਹੋ ਗਈ ਹੈ। ਜਦੋਂ ਇਸ ਸਬੰਧੀ ਸਥਾਨਕ ਪੁਲਿਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਮੌਕੇ ਤੇ ਪਹੁੰਚ ਕੇ ਛਾਣਬੀਣ ਕੀਤੀ ਤਾਂ ਘਰ ਵਿੱਚੋ ਇੱਕ ਸੁਸਾਈਡ ਨੋਟ ਬਰਾਮਦ ਹੋਇਆ ਹੈ। ਪਤਾ ਲੱਗਾ ਹੈ ਪਰਿਵਾਰ ਰਾਤ ਦਾ ਖਾਣਾ ਖਾ ਕੇ ਸੁੱਤਾ ਸੀ ਤੇ ਸਵੇਰੇ ਨੂੰ ਛੇ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ।
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਮ੍ਰਿਤਕਾਂ ਦੀ ਪਹਿਚਾਣ 65 ਸਾਲਾ ਸੰਗਤ ਸਿੰਘ, ਉਨ੍ਹਾਂ ਦੀ ਪਤਨੀ ਮਹਿੰਦਰ ਕੌਰ(62), ਉਨ੍ਹਾਂ ਦੇ ਬੇਟੇ ਸੁਖਵਿੰਦਰ ਸਿੰਘ, ਸੁਖਵਿੰਦਰ ਦੀ ਪਤਨੀ ਪ੍ਰਮਿਲਾ ਅਤੇ ਦੋ ਬੱਚਿਆਂ ਦੇ ਤੌਰ ‘ਤੇ ਹੋਈ ਹੈ। ਸੁਖਵਿੰਦਰ ਸਿੰਘ ਯਮੁਨਾਨਗਰ ਦੀ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ ਪਰਿਵਾਰ ਜਦੋਂ ਘਰੋਂ ਨਹੀਂ ਨਿਕਲਿਆ ਤਾਂ ਗੁਆਂਢੀਆਂ ਨੇ ਜਾਨਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਜਦੋਂ ਗੁਆਂਢੀ ਮੌਕੇ ‘ਤੇ ਪਹੁੰਚੇ ਤਾਂ ਪਰਿਵਾਰ ਨੂੰ ਬੇਸੁੱਧ ਦੇਖ ਕੇ ਘਬਰਾ ਗਏ। ਜਿਸ ਤੋਂ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਅੰਬਾਲਾ ਦੇ ਟ੍ਰਾਮਾ ਸੈਂਟਰ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਫਿਲਹਾਲ ਮੌਤ ਦੇ ਅਸਲੀ ਕਾਰਨਾਂ ਦਾ ਹਾਲੇ ਕੁਝ ਪਤਾ ਨਹੀਂ ਲੱਗਿਆ ਹੈ।
ਸੀਨ ਆਫ਼ ਕ੍ਰਾਈਮ, ਫਾਰੈਂਸਿਕ ਮਾਹਿਰਾਂ ਮੁਤਾਬਕ ਮੌਕੇ ‘ਤੇ ਪਹੁੰਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੌਕੇ ਤੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ ਅਤੇ ਉਸ ਵਿੱਚ ਲੱਖਾਂ ਦੇ ਲੈਣ-ਦੇਣ ਦਾ ਜ਼ਿਕਰ ਹੈ। ਉੱਥੇ ਹੀ ਇੱਕ ਹੀ ਪਰਿਵਾਰ ਦੇ ਛੇ ਲੋਕਾਂ ਦੀ ਮੌਤ ਨਾਲ ਪੂਰੇ ਪਿੰਡ ਵਿੱਚ ਮਾਤਮ ਦਾ ਮਾਹੌਲ ਹੈ। ਇਸ ਸਬੰਧੀ DSP ਅੰਬਾਲਾ ਜੋਗਿੰਦਰ ਸ਼ਰਮਾ ਨੇ ਦੱਸਿਆ ਕਿ ਇੱਕ ਹੀ ਪਰਿਵਾਰ ਦੇ ਦੋ ਬੱਚਿਆਂ ਸਣੇ ਛੇ ਮੈਂਬਰਾਂ ਦੀਆਂ ਮ੍ਰਿਤਕ ਦੇਹਾਂ ਬਰਾਮਦ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
PUNJAB




INDIA








WORLD










