ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਪੰਜ ਮਹੀਨੇ ਦੇ ਕਰੀਬ ਹੋ ਗਏ ਹਨ। ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੌਰਾਨ ਹੋਏ ਵੱਡੇ ਘਪਲਿਆਂ ਨੂੰ ਲੈ ਕੇ ਭ੍ਰਿਸ਼ਟਾਚਾਰੀਆਂ ਖਿਲਾਫ ਸ਼ਿਕੰਜਾ ਕੱਸਿਆ ਹੋਇਆ ਹੈ। ਇਸ ਡਰ ਦੇ ਮਾਰੇ ਕਾਂਗਰਸ ਸਰਕਾਰ ਵਿੱਚ ਮੌਜਾਂ ਮਾਣ ਚੁੱਕੇ ਕਈ ਲੀਡਰ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਅੱਜ ਕਾਂਗਰਸ ਪਾਰਟੀ ਨੂੰ ਉਸ ਵੇਲੇ ਮੋਗਾ ਜ਼ਿਲ੍ਹੇ ਵਿੱਚ ਵੱਡਾ ਝਟਕਾ ਲੱਗਾ ਹੈ ਜਦੋਂ ਨਗਰ ਨਿਗਮ ਦੇ ਡਿਪਟੀ ਮੇਅਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਸਰਕਾਰ ਦੇ ਵਿਸ਼ੇਸ਼ ਤੌਰ ਤੇ ਮੋਗਾ ਪਹੁੰਚੇ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੇ ਜ਼ਿਲ੍ਹੇ ਦੇ ਚਾਰ ਹਲਕਿਆਂ ਦੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਧਮੀਜਾ ਅਤੇ ਡਿਪਟੀ ਮੇਅਰ ਪ੍ਰਵੀਨ ਕੁਮਾਰ ਤੇ ਕੌਂਸਲਰ ਪਾਇਲ ਗਰਗ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਸਰਕਾਰ ਦੌਰਾਨ ਬਣੇ ਕੌਂਸਲਰਾਂ ਨੂੰ ਲਗਾਤਾਰ ਆਪਣੇ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ ।ਇਸ ਮੌਕੇ ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਮੋਗਾ ਦੇ ਵਿਧਾਇਕ ਡਾ ਅਮਨਦੀਪ ਕੌਰ, ਧਰਮਕੋਟ ਦੇ ਵਿਧਾਇਕ ਦਵਿੰਦਰ ਸਿੰਘ ਲਾਡੀ ਬੋਸ, ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ,ਰਿੰਪੀ ਮਿੱਤਲ ਬਾਘਾਪੁਰਾਣਾ, ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਹਰਮਨ ਸਿੰਘ ਬਰਾੜ ਅਤੇ ਹੋਰ ਲੀਡਰ ਵੀ ਸ਼ਾਮਲ ਸਨ
PUNJAB




INDIA








WORLD










