ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਵਿਧਾਇਕ ਸੁਖਪਾਲ ਸਿੰਘ ਖਹਿਰਾ ਜੋ ਲਗਾਤਾਰ ਮੌਜੂਦਾ ਸਰਕਾਰ ਖ਼ਿਲਾਫ਼ ਨਵੇਂ ਨਵੇਂ ਮੁੱਦਿਆਂ ਤੇ ਹਮਲਾ ਬੋਲਦਾ ਰਹਿੰਦਾ ਹੈ। ਬੀਤੇ ਦਿਨ ਖਹਿਰਾ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਸੀ ਕਿ ਪੰਜਾਬ ਦੇ ਬਹੁਤ ਵੱਡੇ ਮੁੱਦੇ ਹੈ ਜਿੰਨਾ ਤੇ ਆਪਾਂ ਨੂੰ ਧਿਆਨ ਦੇਣਾ ਚਾਹੀਦਾ ਹੈ। ਜੇ ਸਾਡੇ ਲੀਡਰ ਸਾਫ ਹੈ ਤਾਂ ਉਨ੍ਹਾਂ ਤੇ ਕੋਈ ਕਾਰਵਾਈ ਨਹੀਂ ਕਰ ਸਕਦਾ ਹੈ ਤੇ ਪਾਰਟੀ ਨੂੰ ਧਰਨੇ ਲੈ ਕੇ ਸਮਾਂ ਖਰਾਬ ਨਹੀਂ ਕਰਨਾ ਚਾਹੀਦਾ। ਇਸ ਤੋਂ ਬਾਅਦ ਰਾਜਾ ਵੜਿੰਗ ਨੇ ਜਵਾਬ ਦਿੰਦਿਆਂ ਆਖਿਆ ਸੀ ਕਿ ਬਿਨਾਂ ਮੰਗੇ ਸਲਾਹ ਨਹੀਂ ਦੇਣੀ ਚਾਹੀਦੀ ਨਹੀਂ ਤਾਂ ਇੱਜ਼ਤ ਘੱਟ ਜਾਂਦੀ ਹੈ। ਵਿਧਾਨ ਸਭਾ ਚੋਣਾਂ ਬੁਰੀ ਤਰ੍ਹਾਂ ਹਰ ਚੁੱਕੀ ਕਾਂਗਰਸ ਨੇ ਸਬਕ ਨਹੀਂ ਸਿੱਖਿਆ ਤੇ ਸਾਰੇ ਲੀਡਰ ਆਪਣੀ ਈਗੋ ਕਰਕੇ ਕਾਂਗਰਸ ਪਾਰਟੀ ਦਾ ਨੁਕਸਾਨ ਕਰ ਰਹੇ ਹਨ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਖਹਿਰਾ ਦੀ ਦਿੱਤੀ ਗਈ ਸਲਾਹ ਤੇ ਵਿਚਾਰ ਕਰਨ ਦੀ ਬਜਾਏ ਸੁਖਪਾਲ ਖਹਿਰਾ ਨੂੰ ਨੋਟਿਸ ਭੇਜ ਦਿੱਤਾ ਹੈ। ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਖਹਿਰਾ ਨੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਦਾ ਧਰਨਾ ਚੁੱਕਣ ਦੀ ਸਲਾਹ ਦਿੱਤੀ ਸੀ। ਇਹ ਧਰਨਾ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਸਮਰਥਨ ਵਿੱਚ ਸੀ। ਪਾਰਟੀ ਇੰਚਾਰਜ ਨੇ ਖਹਿਰਾ ਤੋਂ ਵੈਡਿੰਗ ਜਾਂ ਪਾਰਟੀ ਫੋਰਮ ਦੀ ਬਜਾਏ ਸੋਸ਼ਲ ਮੀਡੀਆ ‘ਤੇ ਸਿੱਧੀ ਗੱਲ ਕਰਨ ‘ਤੇ ਜਵਾਬ ਮੰਗਿਆ ਹੈ।
ਇਸ ਤੋਂ ਪਹਿਲਾਂ ਵੜਿੰਗ ਨੇ ਖਹਿਰਾ ਨੂੰ ਵੀ ਕਿਹਾ ਕਿ ਬਿਨ੍ਹਾਂ ਪੁੱਛੇ ਸਲਾਹ ਨਾ ਦਿੱਤੀ ਜਾਵੇ। ਇਸ ਨਾਲ ਮੁੱਲ ਘਟਦਾ ਹੈ। ਇਸ ‘ਤੇ ਖਹਿਰਾ ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਨੇਤਾਵਾਂ ਨੂੰ ਛੋਟੇ ਤੋਂ ਛੋਟੇ ਵਰਕਰ ਦੀ ਸਲਾਹ ਨੂੰ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਅਬੋਹਰ ਤੋਂ ਕਾਂਗਰਸੀ ਵਿਧਾਇਕ ਸੰਦੀਪ ਜਾਖੜ ਨੇ ਵੀ ਖਹਿਰਾ ਦੇ ਬਹਾਨੇ ਮੋਰਚਾ ਖੋਲ੍ਹ ਦਿੱਤਾ ਹੈ। ਜਾਖੜ ਨੇ ਰਾਜਾ ਵੜਿੰਗ ਨੂੰ ਹੰਕਾਰੀ ਕਿਹਾ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਵਰਗੇ ਸੀਨੀਅਰ ਆਗੂ ਨੂੰ ਜਨਤਕ ਤੌਰ ‘ਤੇ ਝਿੜਕਣਾ ਪ੍ਰਧਾਨ ਦੇ ਹੰਕਾਰ ਨੂੰ ਦਰਸਾਉਂਦਾ ਹੈ।
ਓਧਰ ਪ੍ਰਤਾਪ ਸਿੰਘ ਬਾਜਵਾ ਨੇ ਸਾਂਸਦਪ੍ਰਨੀਤ ਕੌਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਮੈਂ ਦਿੱਲੀ ਦੇ ਆਗੂਆਂ ਨਾਲ ਗੱਲ ਕੀਤੀ ਹੈ। ਪ੍ਰਨੀਤ ਕੌਰ ਹੁਣ ਕਾਂਗਰਸ ਵਿੱਚ ਨਹੀਂ ਹੈ। ਉਨ੍ਹਾਂ ਨੂੰ ਅੱਗੇ ਦੀਆਂ ਟਿਕਟਾਂ ਵੀ ਨਹੀਂ ਮਿਲਣਗੀਆਂ।
PUNJAB




INDIA








WORLD










