ਚੰਡੀਗੜ੍ਹ :ਕੋਟਕਪੂਰਾ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ADGP LK ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵਲੋਂ ਜਾਂਚ ਵਿਚ ਤੇਜ਼ੀ ਲਿਆਉਂਦਿਆ ਜਿਥੇ ਇਸ ਮਾਮਲੇ ਨਾਲ ਜੁੜੇ ਸਾਬਕਾ ਪੰਜਾਬ ਪੁਲਿਸ ਮੁਖੀ, ਸੁਮੇਧ ਸਿੰਘ ਸੈਣੀ, ਮੁਅੱਤਲ IG ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ SSP ਚਰਨਜੀਤ ਸ਼ਰਮਾਂ ਸਮੇਤ ਕਈ ਚਸ਼ਮਦੀਦਾਂ ਤੋਂ ਬੀਤੇ ਦਿਨੀਂ ਪੁੱਛਗਿੱਛ ਕੀਤੀ ਗਈ ਸੀ, ਉਥੇ ਹੀ ਹੁਣ ਵਿਸ਼ੇਸ਼ ਜਾਂਚ ਟੀਮ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਪੁੱਛਗਿੱਛ ਲਈ 16 ਜੂਨ ਨੂੰ ਤਲਬ ਕਰ ਲਿਆ ਹੈ।
ਪ੍ਰਕਾਸ਼ ਸਿੰਘ ਬਾਦਲ SIT ਦੇ ਫ਼ਰੀਦਕੋਟ ਦਫ਼ਤਰ ਜਾਂ ਚੰਡੀਗੜ੍ਹ ਦਫਤਰ ਪੇਸ਼ ਹੁੰਦੇ ਹਨ ਇਸ ਬਾਰੇ ਕੁਝ ਵੀ ਕਹਿਣਾ ਮੁਸ਼ਕਿਲ ਹੈ ਪਰ ਇਸ ਮਾਮਲੇ ਵਿਚ ਇਸ ਤੋਂ ਪਹਿਲਾਂ IG ਕੰਵਰ ਵਿਜੇ ਪ੍ਰਤਾਪ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵੀ ਦੋਹਾਂ ਬਾਦਲਾਂ ਤੋਂ ਪੁੱਛਗਿੱਛ ਕਰ ਚੁੱਕੀ ਹੈ।
ਜਾਣਕਾਰੀ ਦੇ ਮੁਤਾਬਕ ਸਾਬਕਾ ਮੁੱਖ ਮੰਤਰੀ 16 ਜੂਨ ਨੂੰ SIT ਸਾਹਮਣੇ ਪੇਸ਼ ਹੋ ਸਕਦੇ ਹਨ। ਕੋਟਕਪੁਰਾ ਗੋਲੀਕਾਂਡ ਮਾਮਲੇ ਚ SIT ਬਾਦਲ ਤੋਂ ਚੰਡੀਗੜ੍ਹ ਜਾਂ ਫਰੀਦਕੋਟ ਵਿਖੇ ਪੁੱਛਗਿੱਛ ਕਰ ਸਕਦੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਾਮਲੇ SIT ਦੋ ਤਿੰਨ ਮਹੀਨਿਆਂ ਤੱਕ ਤਿੰਨੇ SIT ਚਲਾਨ ਪੇਸ਼ ਕਰ ਦੇਣਗੀਆਂ। ਦਸ ਦਈਏ ਕੀ IPS ਕੁੰਵਰ ਵਿਜੇ ਪ੍ਰਤਾਪ ਦੀ SIT ਨੇ ਵੀ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖਮੰਤਰੀ ਸੁਖਬੀਰ ਬਾਦਲ ਨੂੰ ਤਲਬ ਕੀਤਾ ਸੀ।
PUNJAB




INDIA








WORLD










