ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਲੌੜੀਦਾਂ ਸ਼ੂਟਰ ਦੀਪਕ ਮੁੰਡੀ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਫੜ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਿਛਲੇ ਕਾਫੀ ਦਿਨਾਂ ਤੋਂ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲਾ ਦੀਪਕ ਮੁੰਡੀ ਪੰਜਾਬ ਪੁਲਿਸ ਨਾਲ ਲੁਕਮੀਟੀ ਖੇਡਦਾ ਹੋਇਆ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਹੱਥ ਚੜ ਗਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਪੰਜਾਬ ਪੁਲਿਸ ਨੇ ਸਾਂਝੀ ਕਾਰਵਾਈ ਕਰਕੇ ਦੀਪਕ ਮੁੰਡੀ ਨੂੰ ਨੇਪਾਲ ਬਾਰਡਰ ਤੋਂ ਕਾਬੂ ਕੀਤਾ ਹੈ ਤੇ ਇਸ ਦੇ ਨਾਲ ਕਪਿਲ ਪੰਡਿਤ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।