ਦਿੱਲੀ :- ਸੁਨੀਲ ਜਾਖੜ ਦੀ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਛੁੱਟੀ ਹੋ ਸਕਦੀ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਆਈ ਹੈ ਕਿ ਹਾਈਕਮਾਨ ਇਸ ਬਾਰੇ ਛੇਤੀ ਹੀ ਫੈਸਲਾ ਲੈ ਸਕਦੀ ਹੈ। ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਨਿਬੇੜਨ ਲਈ ਬਣਾਈ ਤਿੰਨ ਮੈਂਬਰ ਕਮੇਟੀ ਦੇ ਮੈਂਬਰਾਂ ਨਾਲ ਅੱਜ ਮੀਟਿੰਗ ਕੀਤੀ ਹੈ। ਜਿਸ ਤੋਂ ਬਾਅਦ ਖਬਰਾਂ ਆ ਰਹੀਆਂ ਹਨ ਕਿ ਸੁਨੀਲ ਜਾਖੜ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ।
ਦੱਸ ਦਈਏ ਕਿ ਇਕ ਦਿਨ ਪਹਿਲਾਂ ਜਾਖੜ ਨੇ ਖੁਦ ਆਖਿਆ ਸੀ ਕਿ ਹਾਈਕਮਾਨ ਆਖੇਗੀ ਤਾਂ ਉਹ ਅਹੁਦਾ ਛੱਡ ਦੇਣਗੇ। ਅੱਜ ਰਾਹੁਲ ਗਾਂਧੀ ਦੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਤੋਂ ਬਾਅਦ ਇਹ ਖਬਰ ਆ ਰਹੀ ਹੈ ਕਿ ਜਾਖੜ ਦੀ ਕੁਰਸੀ ਜਾ ਸਕਦੀ ਹੈ।ਦੱਸਿਆ ਜਾ ਰਿਹਾ ਹੈ ਕਿ ਆਖਰੀ ਫੈਸਲਾ ਪਾਰਟੀ ਪ੍ਰਧਾਨ ਸੋਨਿਆ ਗਾਂਧੀ ਨੇ ਲੈਣਾ ਹੈ ਪਰ ਕਮੇਟੀ ਦੀਆਂ ਸਿਫਾਰਸ਼ਾਂ ਇਹੀ ਇਸ਼ਾਰਾ ਕਰ ਰਹੀਆਂ ਹਨ ਕਿ ਕਾਂਗਰਸ ਵਿਚ ਵੱਡਾ ਫੇਰਬਦਲ ਹੋ ਸਕਦਾ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਪਾਰਟੀ ਖਿਲਾਫ਼ ਬਿਆਨਬਾਜ਼ੀ ਕਰ ਰਹੇ ਪਰਗਟ ਸਿੰਘ ‘ਤੇ ਕਾਰਵਾਈ ਹੋ ਸਕਦੀ ਹੈ।