ਤਾਈਵਾਨ ਵਿੱਚ ਭੂਚਾਲ ਆਉਣ ਤੋਂ ਬਾਅਦ ਜਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਸੁਨਾਮੀ ਦੀ ਚਿਤਾਵਨੀ ਦਿੱਤੀ ਹੈ। ਤਾਈਵਾਨ ਵਿੱਚ 24 ਘੰਟਿਆਂ ਦੌਰਾਨ 100 ਵਾਰ ਭੂਚਾਲ ਦੇ ਝਟਕੇ ਲੱਗੇ ਜਿਸ ਦੀ ਤੀਬਰਤਾ 7.2 ਮਾਪੀ ਗਈ ਹੈ। ਤਾਈਵਾਨ ਵਿੱਚ 100 ਝਟਕਿਆਂ ਨਾਲ 11 ਤੋਂ ਵੱਧ ਵੱਡੀਆਂ ਇਮਾਰਤਾਂ ਢਹਿ ਢੇਰੀ ਹੋ ਗਈਆਂ ਹਨ। ਵਿਗਿਆਨੀਆਂ ਮੁਤਾਬਕ ਅਜੇ ਵੀ ਭੂਚਾਲ ਦੇ ਝਟਕੇ ਆ ਸਕਦੇ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਭੂਚਾਲ ਦੇ ਕੇਂਦਰ ਦੇ ਨੇੜੇ ਇਕ ਦੋ ਮੰਜ਼ਿਲਾ ਰਿਹਾਇਸ਼ੀ ਇਮਾਰਤ ਢਹਿ ਗਈ। ਰਾਜਧਾਨੀ ਤਾਈਪੇ ਦੇ ਟਾਪੂ ਦੇ ਉੱਤਰੀ ਸਿਰੇ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸੁਨਾਮੀ ਅਲਰਟ ਤੋਂ ਬਾਅਦ ਖ਼ਤਰਾ ਵਧ ਗਿਆ ਹੈ। ਜੇਕਰ ਸੁਨਾਮੀ ਆਉਂਦੀ ਹੈ, ਤਾਂ ਇਹ ਜਪਾਨ ਤਕ ਬਹੁਤ ਤਬਾਹੀ ਮਚਾ ਸਕਦੀ ਹੈ। ਤਾਈਵਾਨ ਦੀ ਤਾਈਤੁੰਗ ਕਾਉਂਟੀ ‘ਚ ਸ਼ਨੀਵਾਰ ਰਾਤ ਨੂੰ 6.4 ਤੀਬਰਤਾ ਦਾ ਭੂਚਾਲ ਆਇਆ ਅਤੇ ਕਈ ਝਟਕੇ ਮਹਿਸੂਸ ਕੀਤੇ ਗਏ।
ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਵੀ ਤਾਇਵਾਨ ਵਿੱਚ ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਹੈ। ਏਜੰਸੀ ਦੇ ਅਨੁਸਾਰ ਸੁਨਾਮੀ ਦੀਆਂ ਸ਼ੁਰੂਆਤੀ ਲਹਿਰਾਂ ਸ਼ਾਮ 4:10 ਵਜੇ ਤਾਈਵਾਨ ਤੋਂ ਲਗਭਗ 110 ਕਿਲੋਮੀਟਰ (70 ਮੀਲ) ਪੂਰਬ ਵਿੱਚ ਜਾਪਾਨ ਦੇ ਪੱਛਮੀ ਟਾਪੂ ਯੋਨਾਗੁਨੀ ਟਾਪੂ ਨਾਲ ਟਕਰਾਉਣ ਦੀ ਸੰਭਾਵਨਾ ਹੈ।
PUNJAB




INDIA








WORLD









