ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣਾ ਜਨਮ ਦਿਨ ਦੇਸ਼ ਵਿੱਚ ਚੀਤੀਆਂ ਦੀ ਨਵੀਂ ਨਸਲ ਮੰਗਵਾ ਕੇ ਤੇ ਉਨ੍ਹਾਂ ਨੂੰ ਪਰਕ ਵਿੱਚ ਖੁਦ ਛੱਡੇ ਕੇ ਖੁਸ਼ੀ ਮਨਾਈ ਤੇ ਖੁਦ ਫੋਟੋਗ੍ਰਾਫੀ ਕੀਤੀ। ਦੂਜੇ ਪਾਸੇ ਸਿੱਖ ਭਾਈਚਾਰੇ ਵੱਲੋਂ ਦਿੱਲੀ ਦੇ ਗੁਰਦੁਆਰਾ ਸ਼੍ਰੀ ਬਾਲਾ ਸਾਹਿਬ ਜੀ ਵਿਖੇ 17 ਸਤੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਮਨਾਇਆ ਗਿਆ ਤੇ ਜਿਥੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਮਿਲੀ ਜਾਣਕਾਰੀ ਮੁਤਾਬਕ ਅੱਜ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਦੇ ਨਿਵਾਸ 7 ਲੋਕ ਕਲਿਆਣ ਮਾਰਗ ਪਹੁੰਚ ਕੇ ਪ੍ਰਧਾਨ ਮੰਤਰੀ ਨੂੰ ਪ੍ਰਸ਼ਾਦ ਦਿੱਤਾ ਗਿਆ ਤੇ ਸਿਰ ਤੇ ਦਸਤਾਰ ਸਜਾਈ ਅਤੇ ਸਿਰੋਪਾਓ ਭੇਂਟ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਮੀ ਉਮਰ ਵਾਸਤੇ ਅਰਦਾਸ ਕੀਤੀ।
ਪ੍ਰਧਾਨ ਮੰਤਰੀ ਨੇ ਵਫ਼ਦ ਨੂੰ ਮਿਲਣ ‘ਤੇ ਖੁਸ਼ੀ ਜ਼ਾਹਰ ਕੀਤੀ ਅਤੇ ਉਨ੍ਹਾਂ ਦੀ ਤੰਦਰੁਸਤੀ ਲਈ ਉਨ੍ਹਾਂ ਦੀਆਂ ਇੱਛਾਵਾਂ ਅਤੇ ਪ੍ਰਾਰਥਨਾਵਾਂ ਲਈ ਧੰਨਵਾਦ ਕੀਤਾ। ਉਨ੍ਹਾਂ ਸਿੱਖ ਕੌਮ ਦੀ ਭਲਾਈ ਲਈ ਲਗਾਤਾਰ ਕੰਮ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।