ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਵਾਲੇ ਮਾਸਟਰਮਾਇੰਡ ਗੋਲਡੀ ਬਰਾੜ ਵੱਲੋਂ ਆਪਣਾ ਕੈਨੇਡਾ ਤੋਂ ਟਿਕਾਣਾ ਬਦਲਣਾ ਦੀਆਂ ਖਬਰਾਂ ਆ ਰਹੀਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜ਼ਿਮੇਵਾਰੀ ਲੈਣ ਵਾਲਾ ਗੋਲਡੀ ਬਰਾੜ ਆਪਣੇ ਆਪ ਨੂੰ ਬਚਾਉਣ ਲਈ ਕੈਨੇਡਾ ਤੋਂ ਅਮਰੀਕਾ ਚਲਾ ਗਿਆ ਹੈ। ਕਿਉਂਕਿ ਪੰਜਾਬ ਪੁਲਿਸ ਵੱਲੋਂ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਹੋਇਆ ਹੈ । ਸਰਕਾਰ ਦੀਆਂ ਏਜੰਸੀਆਂ ਲਗਾਤਾਰ ਗੋਲਡੀ ਬਰਾੜ ਨੂੰ ਫੜਨ ਲਈ ਜਾਲ ਵਛਾਅ ਰਹੀਆਂ ਸਨ। ਗੋਲਡੀ ਬਰਾੜ ਨੇ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ ਕੈਨੇਡਾ ਛੱਡ ਕੇ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿਣ ਲੱਗ ਪਿਆ ਹੈ।
ਦੱਸ ਦੇਈਏ ਕਿ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਲਈ ਸੀ, ਜਿਸ ਤੋਂ ਬਾਅਦ ਤੋਂ ਹੀ ਗੋਲਡੀ ਬਰਾੜ ਦੀ ਪੁਲਿਸ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਹੈ।ਪੰਜਾਬ ਪੁਲਿਸ ਵੱਲੋਂ ਗੋਲਡੀ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਗੋਲਡੀ ਬਰਾੜ ਵੱਲੋਂ ਸੋਸ਼ਲ ਮੀਡੀਆ ‘ਤੇ ਲਗਾਤਾਰ ਪੋਸਟਾਂ ਪਾ ਕੇ ਬੰਬੀਹਾ ਗੈਂਗ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
PUNJAB




INDIA








WORLD









