ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਅਧੀਨ ਆਉਂਦੇ ਪਿੰਡ ਕੋਠੇ ਗੱਜਣ ਸਿੰਘ ਵਾਲਾ ਦਾ ਕੈਨੇਡਾ ਵਿੱਚ ਰਹਿੰਦੇ ਟਰਾਂਸਪੋਰਟਰ ਗੁਰਦੇਵ ਸਿੰਘ ਦੇ ਬੇਟੇ ਗੁਰਕੀਰਤ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਕੀਰਤ ਸਿੰਘ ਵੀਹ ਸਾਲ ਪਹਿਲਾਂ ਕੈਨੇਡਾ ਵਿੱਚ ਰਹਿੰਦੀ ਲੜਕੀ ਨਾਲ ਵਿਆਹ ਕਰਵਾ ਕੇ ਗਿਆ ਸੀ।ਜਿਸ ਦੀ ਕੈਨੇਡਾ ਦੇ ਸ਼ਹਿਰ ਐਡਿੰਟਨ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ।
ਜਾਣਕਾਰੀ ਅਨੁਸਾਰ ਟਰਾਂਸਪੋਰਟਰ ਅਤੇ ਪ੍ਰਾਈਵੇਟ ਬੱਸ ਕੰਪਨੀ ਦੇ ਮਾਲਕ ਗੁਰਦੇਵ ਸਿੰਘ ਖੋਸਾ ਦਾ ਵੱਡਾ ਪੁੱਤਰ ਗੁਰਕੀਰਤ ਪਾਲ ਸਿੰਘ ਕਰੀਬ ਵੀਹ ਸਾਲ ਪਹਿਲਾਂ ਕੋਟਕਪੂਰਾ ਦੀ ਰਹਿਣ ਵਾਲੀ ਇੱਕ ਲੜਕੀ ਨਾਲ ਵਿਆਹ ਕਰਕੇ ਕੈਨੇਡਾ ਗਿਆ ਸੀ। ਉਥੇ ਉਸ ਨੇ ਟਰਾਂਸਪੋਰਟ ਦਾ ਕੰਮ ਸ਼ੁਰੂ ਕੀਤਾ।
ਕੱਲ੍ਹ 25 ਸਤੰਬਰ ਨੂੰ ਉਹ ਫੋਰਟ ਮੈਕਮਰੀ ਵਿਖੇ ਆਪਣੀ ਟਰਾਲੀ ਪਾਰਕ ਕਰਕੇ ਪਿਕਅੱਪ ‘ਤੇ ਐਡਿੰਟਨ ਵਾਪਸ ਆ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਐਡਿੰਟਨ ਤੋਂ ਕਰੀਬ ਦਸ ਕਿਲੋਮੀਟਰ ਪਹਿਲਾਂ ਉਸ ਦੀ ਪਿਕਅਪ ਇੱਕ ਹੋਰ ਪਿਕਅੱਪ ਨਾਲ ਟਕਰਾ ਗਈ। ਇਸ ਘਟਨਾ ਵਿੱਚ ਦੋਵੇਂ ਵਾਹਨ ਸੜ ਕੇ ਸੁਆਹ ਹੋ ਗਏ ਅਤੇ ਦੋਵੇਂ ਵਾਹਨਾਂ ਦੇ ਡਰਾਈਵਰ ਵੀ ਸੜ ਗਏ।
ਇਹ ਖ਼ਬਰ ਸੁਣ ਕੇ ਪਿੰਡ ਵਿਚ ਮਾਤਮ ਛਾ ਗਿਆ ਹੈ। ਗੌਰਤਲਬ ਹੈ ਕਿ ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ‘ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ ਅਤੇ ਅਨੇਕਾਂ ਪੰਜਾਬੀ ਨੌਜਵਾਨ ਸੜਕ ਹਾਦਸਿਆਂ ਰਾਹੀਂ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
PUNJAB




INDIA








WORLD









