ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਬੰਧਤ ਲੋਕਾਂ ਦੀਆਂ ਲਗਾਤਾਰ ਗ੍ਰਿਫਤਾਰੀਆਂ ਹੋ ਰਹੀਆਂ ਹਨ। ਬੀਤੇ ਦਿਨ ਬਿਹਾਰ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਹੋਰ ਸ਼ੂਟਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗ੍ਰਿਫਤਾਰੀ ਬਿਹਾਰ ਦੇ ਜੁਮਈ ਤੋਂ ਕੀਤੀ ਗਈ ਹੈ।ਇਸ ਸਬੰਧੀ ਜੁਮਈ ਦੇ ਡੀਐਸਪੀ ਰਾਕੇਸ਼ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਹ ਸ਼ੂਟਰ ਪੰਜਾਬ ਦੇ ਗੈਂਗਸਟਰ ਲਖਬੀਰ ਲੰਡਾ ਦਾ ਕਰੀਬੀ ਹੈ ਤੇ ਇਸ ਦੀ ਪਛਾਣ ਮਾਨ ਵਜੋਂ ਹੋਈ ਹੈ। ਡੀਐਸਪੀ ਮੁਤਾਬਕ ਮਾਨ ਪੁੱਛਗਿੱਛ ਦੌਰਾਨ ਦੱਸਿਆ ਹੈ ਉਹ ਲਖਬੀਰ ਲੰਡਾ ਦੇ ਕਹਿਣ ਤੇ ਹੀ ਭਾਰਤ ਵਿੱਚ ਨਸ਼ ਤਸਕਰੀ ਹਥਿਆਰਾਂ ਦਾ ਕੰਮ ਕਰਦਾ ਸੀ।
ਪੁਲਿਸ ਉਸ ਤੋਂ ਲੰਡਾ ਬਾਰੇ ਵੀ ਪੁੱਛਗਿੱਛ ਕਰੇਗੀ। ਪੰਜਾਬ ਪੁਲਿਸ ਨੂੰ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਛਾਪਾ ਮਾਰ ਕੇ ਕਰਨ ਮਾਨ ਨੂੰ ਖੈਰਾ ਦੇ ਗਰਹੀ ਇਲਾਕੇ ਦੇ ਪਿੰਡ ਅਰੁਣਾਬਾਬਾਂਕ ਦੇ ਇਕ ਘਰ ਤੋਂ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਲਖਬੀਰ ਸਿੰਘ ਉਰਫ ਲੰਡਾ ਗੈਂਗ ਪੰਜਾਬ ਦੇ ਮੋਹਾਲੀ ਜ਼ਿਲ੍ਹੇ ‘ਚ ਗਾਇਕ ਮੂਸੇਵਾਲਾ ‘ਤੇ ਹੋਏ ਧਮਾਕੇ ਅਤੇ ਹੱਤਿਆ ‘ਚ ਸ਼ਾਮਲ ਹੈ। ਜਮੁਈ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅੰਤਰਰਾਸ਼ਟਰੀ ਗੈਂਗਸਟਰ ਗੈਂਗ ਦੇ ਸ਼ਾਰਪ ਸ਼ੂਟਰ ਕਰਨ ਮਾਨ ਅਤੇ ਅਰਜੁਨ ਮਾਨ ਜਮੁਈ ਵਿੱਚ ਲੁਕੇ ਹੋਏ ਹਨ। ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾਈ।
ਤਲਾਸ਼ੀ ਦੌਰਾਨ ਸਿਰਫ਼ ਕਰਨ ਮਾਨ ਹੀ ਫੜਿਆ ਗਿਆ, ਜਿਸ ਨੂੰ ਹੁਣ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ‘ਚ ਪੁਲਿਸ ਦੀ ਗੱਡੀ ਵਿੱਚ ਬੰਬ ਰੱਖਣ ਦੇ ਮਾਮਲੇ ਵਿੱਚ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਮਾਮਲੇ ਵਿੱਚ ਕਰਨ ਮਾਨ ਦਾ ਨਾਮ ਵੀ ਸਾਹਮਣੇ ਆਇਆ ਸੀ। ਕਰਨ ਮਾਨ ਅੰਮ੍ਰਿਤਸਰ ਦੇ ਏਕਤਾ ਨਗਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਗੈਂਗਸਟਰ ਕਰਨ ਮਾਨ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਮੁਲਜ਼ਮ ਨੂੰ ਸਖ਼ਤ ਸੁਰੱਖਿਆ ਵਿਚਕਾਰ ਪੰਜਾਬ ਲਿਆਂਦਾ ਜਾ ਰਿਹਾ ਹੈ। ਪੰਜਾਬ ਪੁਲਿਸ ਉਸ ਨੂੰ ਮੂਸੇਵਾਲਾ ਕੇਸ ਨਾਲ ਸਬੰਧਤ ਪੁੱਛਗਿੱਛ ਲਈ ਵੱਖ-ਵੱਖ ਸ਼ਹਿਰਾਂ ‘ਚ ਲੈ ਕੇ ਜਾਵੇਗੀ। ਅੰਮ੍ਰਿਤਸਰ ਤੇ ਮੋਹਾਲੀ ਬੰਬ ਧਮਾਕੇ ਦੇ ਮਾਮਲਿਆਂ ‘ਚ ਵੀ ਪੁੱਛਗਿੱਛ ਕੀਤੀ ਜਾਵੇਗੀ।