ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਅੱਜ ਕੱਲ੍ਹ ਦਿੱਲੀ ਵਿੱਚ ਗਲਤ ਬਣੀ ਆਬਕਾਰੀ ਨੀਤੀ ਕਰਕੇ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਹੁਣ ਤੱਕ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ 15 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਟਵੀਟ ਕਰਕੇ ਸਨਸਨੀਖੇਜ਼ ਦਾਅਵਾ ਕੀਤਾ ਹੈ। ਕੇਜਰੀਵਾਲ ਨੇ ਟਵੀਟ ਵਿੱਚ ਲਿਖਿਆ ਹੈ ਕਿ ਗੁਜਰਾਤ ਵਿੱਚ ਸਾਲ ਦੇ ਅਖੀਰ ਚ ਚੋਣਾਂ ਹੋਣੀਆਂ ਹਨ। ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਲਾਇਆ ਹੈ ਤੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਜਿਸ ਤੋਂ ਬਾਅਦ ਇਹ ਪਤਾ ਲੱਗਾ ਹੈ ਕਿ ਇਹ ਲੋਕ ਰਾਘਵ ਚੱਢਾ ਨੂੰ ਗ੍ਰਿਫਤਾਰ ਕਰ ਸਕਦਾ ਹਨ।
ਰਾਘਵ ਚੱਢਾ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਟਵੀਟ ਦਾ ਜਵਾਬ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਧਦੇ ਕਦਮ ਦੇਖ ਭਾਜਪਾ ਦੀ ਨੀਂਦ ਉਡ ਗਈ ਹੈ। ਮੈਂ ਨਾ ਜੇਲ੍ਹਾਂ ਤੋਂ ਡਰਦਾ ਹਾਂ ਤੇ ਨਾ ਹੀ ਫਾਂਸੀ ਦੇ ਫੰਦਿਆਂ ਤੋਂ।
ਅਰਵਿੰਦ ਕੇਜਰੀਵਾਲ ਦੀ ਸ਼ੰਕਾ ਅਜਿਹੇ ਸਮੇਂ ਆਈ ਹੈ ਜਦੋਂ ਆਮ ਆਦਮੀ ਪਾਰਟੀ ਦੇ ਕਈ ਨੇਤਾ ਗ੍ਰਿਫਤਾਰ ਹੋ ਚੁੱਕੇ ਹਨ। ਹੁਣੇ ਜਿਹੇ ਦਿੱਲੀ ਆਬਕਾਰੀ ਨੀਤੀ ਵਿਚ ਕਥਿਤ ਘਪਲੇ ਨੂੰ ਲੈ ਕੇ ਮਨੀਸ਼ ਸਿਸੋਦੀਆ ਦੇ ਕਰੀਬੀ ਜਾਣੇ ਜਾਣ ਵਾਲੇ ਵਿਜੇ ਨਾਇਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਨਾਮਜ਼ਦ 15 ਦੋਸ਼ੀਆਂ ਵਿਚ ਗ੍ਰਿਫਤਾਰ ਹੋਣ ਵਾਲੇ ਵਿਜੇ ਨਾਇਰ ਪਹਿਲਾਂ ਦੋਸ਼ੀ ਹੈ।