ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪੁੱਛਗਿੱਛ ਲਈ ਕਪੂਰਥਲਾ ਜੇਲ੍ਹ ਤੋਂ ਲਿਆਂਦਾ ਗੈਂਗਸਟਰ ਦੀਪਕ ਟੀਨੂੰ ਮਾਨਸਾ ਸੀਆਈਏ ਸਟਾਫ਼ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕਪੂਰਥਲਾ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਸਾਥੀ ਦੀਪਕ ਟੀਨੂੰ ਨੂੰ ਮਾਨਸਾ ਪੁਲਿਸ ਵੱਲੋ ਸਿੱਧੂ ਮੂਸੇਵਾਲਾ ਕੇਸ ਵਿੱਚ ਰਿਮਾਂਡ ਤੇ ਲਿਆਂਦਾ ਗਿਆ ਸੀ। ਜਦੋਂ ਮਾਨਸਾ ਦੇ ਸੀਆਈਏ ਸਟਾਫ਼ ਵੱਲੋਂ ਗੈਂਗਸਟਰ ਦੀਪਕ ਟੀਨੂੰ ਦੀ ਨਿਸ਼ਾਨ ਦੇਹੀ ਤੇ ਛਾਪੇਮਾਰੀ ਕਰਨ ਲਈ ਲੈ ਕੇ ਜਾਂ ਰਹੇ ਸੀ ਤਾਂ ਉਸ ਸਮੇਂ ਰਸਤੇ ਵਿੱਚ ਗੈਂਗਸਟਰ ਦੀਪਕ ਟੀਨੂੰ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਸਵਾਲਾਂ ਦੇ ਘਿਰੇ ਵਿੱਚ ਆ ਗਈ ਹੈ। ਪੰਜਾਬ ਪੁਲਿਸ ਵੱਲੋਂ ਗੈਂਗਸਟਰ ਦੀਪਕ ਟੀਨੂੰ ਨੂੰ ਫੜਨ ਲਈ ਪੂਰੇ ਪੰਜਾਬ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਤਿਹਾੜ ਜੇਲ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਕਪੂਰਥਲਾ ਜੇਲ ‘ਚ ਗੈਂਗਸਟਰ ਦੀਪਕ ਟੀਨੂੰ ਮਾਨਸਾ ਨਾਲ ਕਾਨਫਰੰਸ ਕਾਲ ਹੋਈ ਸੀ, ਜਿਸ ਤੋਂ ਬਾਅਦ ਉਹ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ‘ਚ ਸ਼ਾਮਲ ਸੀ।