ਅਮਰੀਕਾ ਦੇ ਕੈਲੀਫੋਰਨੀਆ ਮਰਸਡ ਕਾਉਂਟੀ ਤੋਂ ਅਗਵਾ ਕੀਤੇ ਗਏ ਚਾਰ ਲੋਕਾਂ ਵਿੱਚ ਅੱਠ ਮਹੀਨੇ ਦੀ ਬੱਚੀ ਅਤੇ ਉਸਦੇ ਮਾਤਾ ਪਿਤਾ ਸ਼ਾਮਲ ਹਨ। ਮੀਡੀਆ ਰਾਹੀਂ ਮਿਲੀ ਜਾਣਕਾਰੀ ਮੁਤਾਬਕ ਅਮਰੀਕਾ ਦੇ ਕੈਲੀਫੋਰਨੀਆ ‘ਚ ਭਾਰਤੀ ਮੂਲ ਦੇ ਚਾਰ ਲੋਕਾਂ ਨੂੰ ਅਗਵਾ ਕੀਤਾ ਗਿਆ ਹੈ। ਇਹ ਘਟਨਾ ਸੋਮਵਾਰ ਨੂੰ ਕੈਲੀਫੋਰਨੀਆ ਦੇ ਮਰਸਡ ਕਾਉਂਟੀ ਵਿੱਚ ਵਾਪਰੀ। ਕਾਉਂਟੀ ਦੇ ਸ਼ੈਰਿਫ ਦੇ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਗਵਾ ਕੀਤੇ ਗਏ ਲੋਕਾਂ ਵਿੱਚ ਜਸਦੀਪ ਸਿੰਘ (36), ਉਸਦੀ ਪਤਨੀ ਜਸਲੀਨ ਕੌਰ (27), ਉਨ੍ਹਾਂ ਦੀ ਅੱਠ ਮਹੀਨਿਆਂ ਦੀ ਧੀ ਅਰੂਹੀ ਢੇਰੀ ਅਤੇ ਇੱਕ 39 ਸਾਲਾ ਵਿਅਕਤੀ ਅਮਨਦੀਪ ਸਿੰਘ ਸ਼ਾਮਲ ਹਨ।
ਪੁਲਿਸ ਦਾ ਦਾਅਵਾ
ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਚਾਰਾਂ ਨੂੰ ਸਾਊਥ ਹਾਈਵੇਅ 59 ਤੋਂ ਅਗਵਾ ਕੀਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਸ਼ੱਕੀ ਅਗਵਾਕਾਰ ਖਤਰਨਾਕ ਅਤੇ ਹਥਿਆਰਬੰਦ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ ਕਥਿਤ ਅਗਵਾ ਦਾ ਸਥਾਨ ਰਿਟੇਲਰਾਂ ਅਤੇ ਰੈਸਟੋਰੈਂਟਾਂ ਵਾਲੀ ਸੜਕ ਹੈ। ਸ਼ੈਰਿਫ ਦੇ ਦਫਤਰ ਨੇ ਸੋਮਵਾਰ ਨੂੰ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਅਸੀਂ ਜਨਤਾ ਨੂੰ ਸ਼ੱਕੀ ਜਾਂ ਪੀੜਤ ਦੇ ਕੋਲ ਨਾ ਜਾਣ ਲਈ ਕਹਿ ਰਹੇ ਹਾਂ। ਅਧਿਕਾਰੀਆਂ ਨੇ ਕਿਹਾ ਕਿ ਲੋਕਾਂ ਨੂੰ ਸ਼ੱਕੀ ਜਾਂ ਪੀੜਤਾਂ ਕੋਲ ਨਹੀਂ ਜਾਣਾ ਚਾਹੀਦਾ ਅਤੇ ਜੇਕਰ ਉਹ ਦਿਖਾਈ ਦਿੰਦੇ ਹਨ ਤਾਂ 911 ‘ਤੇ ਕਾਲ ਕਰੋ।
PUNJAB




INDIA








WORLD









