ਅਮਰੀਕਾ ਦੇ ਕੈਲੀਫੋਰਨੀਆ ਵਿੱਚ ਬੀਤੇ ਦਿਨੀਂ ਇੱਕ ਬੰਦੇ ਵੱਲੋਂ 8 ਮਹੀਨੇ ਦੀ ਬੱਚੀ ਸਮੇਤ ਪਰਿਵਾਰ ਦੇ ਚਾਰ ਜੀਆਂ ਨੂੰ ਅਗਵਾ ਕੀਤਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਅਗਵਾ ਕੀਤੇ ਲੋਕਾਂ ਦੀਆਂ ਲਾਸ਼ਾਂ ਪੁਲਿਸ ਨੂੰ ਇੱਕ ਖੇਤ ਵਿੱਚੋਂ ਮਿਲੀਆਂ ਹਨ। ਪੁਲਿਸ ਮੁਤਾਬਕ ਕਿਸੇ ਦਾ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਖੇਤ ਵਿੱਚ ਚਾਰ ਲਾਸ਼ਾਂ ਪਾਇਆ ਹਨ। ਮ੍ਰਿਤਕ ਪਰਿਵਾਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਹਰਸੀ ਦਾ ਰਹਿਣ ਵਾਲਾ ਸੀ ਤੇ ਪੰਦਰਾਂ ਸਾਲ ਪਹਿਲਾਂ ਅਮਰੀਕਾ ਵਿੱਚ ਸੈਟ ਹੋਇਆ ਸੀ। ਪਰਿਵਾਰ ਟ੍ਰਾਂਸਪੋਰਟ ਦਾ ਕੰਮ ਕਰਦਾ ਸੀ
ਪੁਲਿਸ ਨੇ ਭਾਰੀ ਜੱਦੋ ਜਹਿਦ ਬਾਅਦ ਇਸ ਅਗਵਾ ਅਤੇ ਕਤਲ ਮਾਮਲੇ ਵਿੱਚ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੀ ਪਛਾਣ ਜੀਸਸ ਮੈਨੁਅਲ ਸਲਗਾਡੋ (48 ਸਾਲ) ਵਜੋਂ ਹੋਈ ਅਤੇ ਜਦੋਂ ਪੁਲਿਸ ਨੇ ਉਸ ਨੂੰ ਫੜ ਲਿਆ ਤਾਂ ਸਲਗਾਡੋ ਨੇ ਆਪਣੀ ਜਾਨ ਲੈਣ ਦੀ ਕੋਸ਼ਿਸ਼ ਕੀਤੀ।
ਅਮਰੀਕੀ ਪੁਲਿਸ ਵੱਲੋਂ ਅਗਵਾਕਾਰ ਨੂੰ ਫੜੇ ਜਾਣ ਬਾਰੇ ਜਾਣਕਾਰੀ ਦਿੰਦਿਆਂ ਮਰਸਡ ਕਾਊਂਟੀ ਸ਼ੈਰਿਫ਼ ਦੇ ਦਫ਼ਤਰ ਨੇ ਆਪਣੇ ਫੇਸਬੁੱਕ ਪੇਜ ‘ਤੇ ਦੱਸਿਆ ਕਿ ਮੁਲਜ਼ਮ 4 ਅਕਤੂਬਰ ਦੀ ਸਵੇਰ ਨੂੰ ਐਟਵਾਟਰ ਸ਼ਹਿਰ ਦੇ ਇੱਕ ਬੈਂਕ ਵਿੱਚ ਸਥਿਤ ਇੱਕ ਏ.ਟੀ.ਐਮ ਤੋਂ ਪੀੜਤ ਦੇ ਏ.ਟੀ.ਐਮ ਕਾਰਡਾਂ ਦੀ ਵਰਤੋਂ ਕਰਦੇ ਪਾਇਆ ਗਿਆ। ਸੀਸੀਟੀਵੀ ਫੁਟੇਜ ਤੋਂ ਪਤਾ ਚੱਲਦਾ ਹੈ ਕਿ ਏਟੀਐਮ ਦੀ ਵਰਤੋਂ ਕਰਨ ਵਾਲਾ ਵਿਅਕਤੀ ਅਸਲ ਅਗਵਾ ਸੀਨ ਦੀ ਫੋਟੋ ਨਾਲ ਮਿਲਦਾ ਜੁਲਦਾ ਹੈ।
ਦੱਸ ਦੇਈਏ ਦੇਹੀਏ ਕਿ ਬੀਤੇ ਦਿਨ ਕੈਲੀਫੋਰਨੀਆ ਤੋਂ ਪੰਜਾਬੀ ਪਰਿਵਾਰ ਦੇ ਚਾਰ ਜੀਆਂ ਨੂੰ ਅਗਵਾ ਕਰ ਲਿਆ ਗਿਆ ਹੈ। ਇਨ੍ਹਾਂ ਵਿਚ ਅੱਠ ਮਹੀਨੇ ਦੀ ਬੱਚੀ ਤੇ ਉਸ ਦੇ ਮਾਪੇ ਸ਼ਾਮਲ ਸਨ। ਮਰਸਡ ਕਾਊਂਟੀ ਸ਼ੈਰਿਫ ਦੇ ਦਫਤਰ ਨੇ ਬਿਆਨ ਵਿਚ ਕਿਹਾ ਕਿ ਜਿਨ੍ਹਾਂ ਨੂੰ ਅਗਵਾ ਕੀਤਾ ਗਿਆ ਹੈ, ਉਨ੍ਹਾਂ ਵਿਚ 36 ਸਾਲਾ ਜਸਦੀਪ ਸਿੰਘ, 27 ਸਾਲਾ ਜਸਲੀਨ ਕੌਰ, ਉਨ੍ਹਾਂ ਦੀ ਅੱਠ ਮਹੀਨੇ ਦੀ ਬੱਚੀ ਅਰੂਹੀ ਤੇ 39 ਸਾਲਾ ਅਮਨਦੀਪ ਸਿੰਘ ਨੂੰ ਸ਼ਾਮਲ ਹਨ।
PUNJAB




INDIA








WORLD









