ਅਮਰੀਕਾ ਵਿੱਚ ਲਗਾਤਾਰ ਕਤਲ ਦੀ ਵਾਰਦਾਤਾਂ ਹੋ ਰਹੀਆਂ ਹਨ। ਬੀਤੇ ਦਿਨ ਇੱਕ ਪੰਜਾਬੀ ਪਰਿਵਾਰ ਦੇ ਚਾਰ ਜੀਆਂ ਦਾ ਕਤਲ ਕਰ ਦਿੱਤਾ ਗਿਆ ਸੀ। ਇੱਕ ਹੋਰ ਅਮਰੀਕਾ ਦੇ ਇੰਡੀਆਨਾ ਵਿੱਚ ਭਾਰਤੀ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ ਹੈ। ਇੱਕ ਭਾਰਤੀ ਵਿਦਿਆਰਥੀ ਅਮਰੀਕਾ ਦੇ ਇੰਡੀਆਨਾ ਵਿੱਚ ਪੜਾਈ ਕਰਨ ਲਈ ਗਿਆ ਹੋਇਆ ਸੀ। ਮਿਲੀ ਜਾਣਕਾਰੀ ਮੁਤਾਬਿਕ ਇੱਕ ਵਿਦਿਆਰਥੀ ਕੋਰੀਆਈ ਅਤੇ 20 ਸਾਲਾ ਭਾਰਤੀ ਇਕੱਠੇ ਇੱਕ ਰੂਮ ਵਿੱਚ ਰਹਿੰਦੇ ਸਨ। ਪੁਲਿਸ ਨੇ ਕਾਰਵਾਈ ਕਰਦੇ ਹੋਏ ਉਸ ਦੇ ਨਾਲ ਰਹਿਣ ਵਾਲੇ ਕੋਰਿਆਈ ਵਿਦਿਆਰਥੀ ਨੂੰ ਹਿਰਾਸਤ ‘ਚ ਲੈ ਲਿਆ ਹੈ। ਇੰਡੀਆਨਾ ਪੋਲਿਸ ਦਾ ਵਰੁਣ ਮਨੀਸ਼ ਛੇੜਾ ਪਰਡਿਊ ਯੂਨੀਵਰਸਿਟੀ ਦਾ ਵਿਦਿਆਰਥੀ ਸੀ।
ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਇੰਡੀਆਨਾ ਪੋਲਿਸ ਨਿਵਾਸੀ ਵਰੁਣ ਮਨੀਸ਼ ਛੇੜਾ ਪਰਡਿਊ ਯੂਨੀਵਰਸਿਟੀ ਕੈਂਪਸ ਦੇ ਪੱਛਮੀ ਸਿਰੇ ‘ਤੇ ਸਥਿਤ ਮੈਕਚੀਅਨ ਹਾਲ ‘ਚ ਮ੍ਰਿਤ ਮਿਲਿਆ। ਸਾਈਬਰ ਸੁਰੱਖਿਆ ਦੀ ਪੜ੍ਹਾਈ ਕਰ ਰਹੇ ਸਿਓਲ ਦੇ ਰਹਿਣ ਵਾਲੇ ਕੋਰਿਆਈ ਵਿਦਿਆਰਥੀ ਜੀ ਮਿਨ ‘ਜਿੰਮੀ’ ਸ਼ਾ ਨੇ ਦੇਰ ਰਾਤ 12.45 ‘ਤੇ 911 ਸੇਵਾ ‘ਤੇ ਕਾਲ ਕੀਤੀ ਤੇ ਪੁਲਿਸ ਨੂੰ ਵਰੁਣ ਦੀ ਮੌਤ ਦੀ ਸੂਚਨਾ ਦਿੱਤੀ। ਵਰੁਣ ਪਰਡਿਊ ਯੂਨੀਵਰਸਿਟੀ ‘ਚ ਡਾਟਾ ਸਾਇੰਸ ਦੀ ਪੜ੍ਹਾਈ ਕਰ ਰਿਹਾ ਸੀ।
ਮੁਢਲੀ ਪੋਸਟਮਾਰਟਮ ਰਿਪੋਰਟ ਅਨੁਸਾਰ ਵਰੁਣ ਦੀ ਮੌਤ ਕਈ ਘਾਤਕ ਸੱਟਾਂ ਕਾਰਨ ਹੋਈ ਹੈ ਤੇ ਸ਼ੱਕ ਹੈ ਕਿ ਉਸ ਦੀ ਹੱਤਿਆ ਕੀਤੀ ਗਈ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਕਤਲ ਤੋਂ ਬਾਅਦ ਨੌਜਵਾਨ ਦੇ ਰੂਮਮੇਟ ਨੂੰ ਹਿਰਾਸਤ ‘ਚ ਲੈ ਲਿਆ ਹੈ। ਅਮਰੀਕਾ ਵਿਚ ਗੋਰਿਆਂ ਵੱਲੋਂ ਭਾਰਤੀ ਲੋਕਾਂ ਉਪਰ ਨਸਲੀ ਹਮਲੇ ਦੀਆਂ ਖਬਰਾਂ ਅਕਸਰ ਪੜ੍ਹਨ-ਸੁਣਨ ਨੂੰ ਮਿਲ ਜਾਂਦੀਆਂ ਹਨ। ਅਸੀਂ ਹੋਰ ਰੋਜ਼ ਭਾਰਤੀਆਂ ਉਤੇ ਹਮਲਿਆਂ ਦੀ ਖਬਰਾਂ ਪੜ੍ਹਦੇ ਹਾਂ ਜੋ ਕਿ ਵੱਡੀ ਚਿੰਤਾ ਦਾ ਵਿਸ਼ਾ ਹੈ।