ਭਾਰਤੀਆਂ ਨੂੰ ਸਾਊਦੀ ਅਰਬ ਵਿੱਚ ਯਾਤਰਾ ਦੌਰਾਨ ਪੀਸੀਸੀ ਨਹੀਂ ਲੋੜ ਹੋਵੇਗੀ । ਬੀਤੇ ਦਿਨ ਸਾਊਦੀ ਅਰਬ ਨੇ ਭਾਰਤੀ ਯਾਤਰੀਆਂ ਲਈ ਵਿਸ਼ੇਸ਼ ਐਲਾਨ ਕੀਤਾ ਹੈ। ਸਾਊਦੀ ਅਰਬ ਦੇ ਦੂਤਘਰ ਵੱਲੋਂ ਜਾਰੀ ਬਿਆਨ ਵਿੱਚ ਐਲਾਨ ਕੀਤਾ ਹੈ ਕਿ ਭਾਰਤ ਤੋਂ ਜਾਣ ਵੇਲੇ ਯਾਤਰੀਆਂ ਨੂੰ ਪੁਲਿਸ ਤੋਂ ਤਸਦੀਕ ਸਰਟੀਫਿਕੇਟ ਲੈ ਕੇ ਨਹੀਂ ਦੇਣਾ ਪਵੇਗਾ।
ਬਿਆਨ ਵਿਚ ਕਿਹਾ ਗਿਆ ਹੈ, “ਸਾਊਦੀ ਅਰਬ ਅਤੇ ਭਾਰਤ ਦਰਮਿਆਨ ਮਜ਼ਬੂਤ ਸਬੰਧਾਂ ਅਤੇ ਰਣਨੀਤਕ ਸਾਂਝੇਦਾਰੀ ਦੇ ਮੱਦੇਨਜ਼ਰ, ਉਨ੍ਹਾਂ ਨੇ ਭਾਰਤੀ ਨਾਗਰਿਕਾਂ ਨੂੰ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ (ਪੀਸੀਸੀ) ਜਮ੍ਹਾਂ ਕਰਨ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ।”

ਇਸ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਨਾਗਰਿਕਾਂ ਨੂੰ ਸਾਊਦੀ ਅਰਬ ਦੀ ਯਾਤਰਾ ਲਈ ਵੀਜ਼ਾ ਲੈਣ ਲਈ ਪੀਸੀਸੀ ਦੀ ਲੋੜ ਨਹੀਂ ਹੋਵੇਗੀ। ਦੂਤਾਵਾਸ ਨੇ ਕਿਹਾ ਕਿ ਉਹ ਸਾਊਦੀ ਅਰਬ ਵਿੱਚ ਸ਼ਾਂਤੀਪੂਰਵਕ ਰਹਿ ਰਹੇ 20 ਲੱਖ ਤੋਂ ਵੱਧ ਭਾਰਤੀ ਨਾਗਰਿਕਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਾ ਹੈ।
PUNJAB




INDIA








WORLD









