
2022 ਨੂੰ ਅਜੇ ਸਮਾਂ ਪਿਆ ਪਰ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਪਰ ਦੂਜੇ ਪਾਸੇ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਦਿੱਲੀ ਬਾਰਡਰਾਂ ਤੇ ਖੇਤੀ ਕਨੂੰਨ ਰੱਦ ਕਰਾਉਣ ਲਈ ਡਟੇ ਹੋਏ ਹੈ । ਸਿਆਸੀ ਪਾਰਟੀਆਂ ਦੀਆ ਚੋਣ ਸਰਗਰਮੀਆਂ ਨੂੰ ਲੈ ਕੇ ਕਿਸਾਨ ਔਖੇ ਹੋ ਗਏ ਹੈ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਪਿੰਡਾਂ ਦੇ ਸਾਰੇ ਕਿਸਾਨਾਂ ਨੂੰ ਆਖਿਆ ਕੇ ਕੋਈ ਵੀ ਕਿਸੇ ਵੀ ਪਾਰਟੀਆਂ ਦੇ ਆਗੂਆਂ ਨੂੰ ਪਿੰਡਾਂ ਵਿੱਚ ਨਾ ਵੜਨ ਦਿੱਤਾ ਜਾਵੇ ਇਹ ਉਨ੍ਹਾਂ ਦੀ ਹੱਥ ਜੋੜ ਕੇ ਬੇਨਤੀ ਹੈ। ਕਿਉਂਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੀਡਰ ਹੁਣ ਪਿੰਡਾਂ ਦੇ ਵਿੱਚ ਘੁੰਮਣ ਲੱਗੇ ਹਨ ਅਤੇ ਬਿਆਨਬਾਜ਼ੀਆਂ ਕਰਨ ਲੱਗੇ ਹਨ। ਜਦੋਂਕਿ ਬੀਤੇ ਕਈ ਮਹੀਨਿਆਂ ਤੋਂ ਦਿੱਲੀ ਦੇ ਵਿਚ ਕਿਸਾਨ ਤਿੰਨੋਂ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਆਰ ਪਾਰ ਦੀ ਲੜਾਈ ਲੜ ਰਹੇ ਹਨ ਅਤੇ ਇਨ੍ਹਾਂ ਸਿਆਸੀ ਲੀਡਰਾਂ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਹੈ।
ਉਨ੍ਹਾਂ ਕਿਹਾ ਕਿ ਜਦੋਂ ਵੀ ਸਿਆਸੀ ਲੀਡਰ ਕਿਸੇ ਵੀ ਪਾਰਟੀ ਦਾ ਵੋਟਾਂ ਮੰਗਣ ਪਿੰਡਾਂ ਵਿੱਚ ਆਵੇ ਤਾਂ ਉਨ੍ਹਾਂ ਨੂੰ ਪਹਿਲਾਂ ਹੀ ਸਵਾਲ ਕੀਤਾ ਜਾਵੇ ਕਿ ਜੋ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਵਿਚ ਕਿਸਾਨਾਂ ਵਲੋਂ ਧਰਨਾ ਲਗਾਇਆ ਗਿਆ ਹੈ ਪਹਿਲਾਂ ਉਸ ਦਾ ਹੱਲ ਕੀਤਾ ਜਾਵੇ। ਕਿਸਾਨਾਂ ਲਈ ਤਿੰਨੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਉਨ੍ਹਾਂ ਦਾ ਸਾਥ ਦਿੱਤਾ ਜਾਵੇ, ਉਸ ਤੋਂ ਬਾਅਦ ਹੀ ਉਹ ਇਨ੍ਹਾਂ ਨੂੰ ਵੋਟਾਂ ਪਾਉਣਗੇ। ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਹਾਲੇ ਬਹੁਤ ਟਾਈਮ ਹੈ ਉਹ ਸਿਆਸੀ ਲੀਡਰਾਂ ਨੂੰ ਵੀ ਅਪੀਲ ਕਰਦੇ ਹਨ ਕਿ ਪਹਿਲਾਂ ਪੰਜਾਬ ਦੇ ਕਿਸਾਨਾਂ ਦਾ ਮਸਲਾ ਹੱਲ ਕਰਨ ਉਸ ਤੋਂ ਬਾਅਦ ਵੋਟਾਂ ਮੰਗਣ।
PUNJAB




INDIA








WORLD










