ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਮਾਨ ਸਰਕਾਰ ਕੋਸ਼ਿਸ਼ਾਂ ਵਿੱਚ ਲੱਗੀ ਹੋਈ ਹੈ।ਪਰ ਭ੍ਰਿਸ਼ਟਾਚਾਰ ਰੋਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਆਮ ਲੋਕਾਂ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਡੀਜੀਪੀ ਨੇ ਟਵੀਟ ਰਾਹੀਂ ਲਿਖਿਆ ਹੈ ਜੇਕਰ ਕੋਈ ਪੁਲਿਸ ਮੁਲਾਜ਼ਮ ਕਲੀਅਰੈਂਸ ਸਰਟੀਫਿਕੇਟ (ਪੀ ਸੀ ਸੀ) ਜਾਂ ਕਿਸੇ ਵੀ ਤਰ੍ਹਾਂ ਦੀ ਤਸਦੀਕ ਕਰਨ ਲਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸ ਦੀ ਸ਼ਿਕਾਇਤ ਇਸ ਦਿੱਤੇ ਹੋਏ ਨੰਬਰ ਤੇ 7696181181 ਦਿੱਤੇ ਹੋਏ ਕਾਲ ਕਰਕੇ ਜਾਂ ਮੈਸੇਜ ਭੇਜ ਕੇ ਕੀਤੀ ਜਾ ਸਕਦੀ ਹੈ। ਡੀਜੀਪੀ ਮੁਤਾਬਕ ਕੀਤੀ ਗਈ ਰਿਪੋਰਟ ਤੇ ਅਧਿਕਾਰੀ ਤੁਰੰਤ ਕਾਰਵਾਈ ਕਰਨਗੇ। ਇਸ ਤੋਂ ਇਲਾਵਾ ਸਿੱਧੇ ਸਬੂਤਾਂ, ਆਡੀਓ-ਵੀਡੀਓ ਰਿਕਾਰਡਿੰਗ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਇਸ ਈ-ਮੇਲ: cad.pphq@punjabpolice.gov.in ‘ਤੇ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਤਾਂ ਜੋ ਕਿਸੇ ਵੀ ਕਾਰਨ ਰਿਸ਼ਵਤ ਮੰਗਣ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਕੀਤੀ ਜਾ ਸਕੇ।
ਕਾਬਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 23 ਮਾਰਚ 2022 ਨੂੰ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚੋਂ ਰਿਸ਼ਵਤਖੋਰੀ ਨੂੰ ਪੂਰੀ ਤਰ੍ਹਾਂ ਬੰਦ ਕਰ ਲਈ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 9501200200 ਜਾਰੀ ਕੀਤਾ ਸੀ।