ਪੰਜਾਬ ਵਿੱਚ ਸੋਸ਼ਲ ਮੀਡੀਆ ਤੇ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਲਗਾਤਾਰ ਪਰਚੇ ਦੇ ਰਹੀ ਹੈ। ਅੱਜ ਅੰਮ੍ਰਿਤਸਰ ਪੁਲਿਸ ਨੇ ਹਥਿਆਰ ਲੈ ਕੇ ਸੋਸ਼ਲ ਮੀਡੀਆ ਤੇ ਫੋਟੋ ਪਾਉਣ ਨੂੰ ਲੈ ਪਿਓ ਪੁੱਤ ਤੇ ਪਰਚਾ ਦਰਜ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਰੂਰਲ ਏਰੀਏ ਵਿੱਚ ਇੱਕ ਫੇਸਬੁੱਕ ਆਈਡੀ ਤੇ ਕਿਸੇ ਬੱਚੇ ਦੇ ਮੋਢੇ ਤੇ ਗੋਲੀਆਂ ਵਾਲੀ ਬੈਲਟ ਨਾਲ ਫੋਟੋ ਲੱਗੀ ਸੀ । ਜਿਸ ਤੋਂ ਬਾਅਦ ਪੁਲਿਸ ਨੇ ਪੜਤਾਲ ਕਰਕੇ ਬੱਚੇ ਦੇ ਪਿਤਾ ਭੁਪਿੰਦਰ ਸਿੰਘ ਅਤੇ ਨਾਬਾਲਗ ਬੱਚੇ ਤੇ ਪਰਚਾ ਦਰਜ ਕਰ ਦਿੱਤਾ ਹੈ ।
ਮਿਲੀ ਜਾਣਕਾਰੀ ਅਨੁਸਾਰ ਬੱਚੇ ਦੇ ਪਿਤਾ ਭੁਪਿੰਦਰ ਸਿੰਘ ਦੇ ਬੰਦੂਕ ਦੇ ਨਾਲ ਖੜ੍ਹੇ ਪੁੱਤ ਅਤੇ ਮੋਢਿਆਂ ‘ਤੇ ਗੋਲੀਆਂ ਦੀ ਬੈਲਟ ਪਹਿਨੇ ਦੀ ਫੋਟੋ ਆਪਣੇ ਫੇਸਬੁੱਕ ਪ੍ਰੋਫ਼ਾਈਲ ‘ਤੇ ਲਗਾ ਦਿੱਤੀ ਸੀ। ਪੁਲਿਸ ਦੇ ਸਾਈਬਰ ਸੈੱਲ ਦੀ ਨਜ਼ਰ ਵਿੱਚ ਇਹ ਫੋਟੋ ਆ ਗਈ। ਛਾਣਬੀਣ ਦੇ ਬਾਅਦ ਪੁਲਿਸ ਨੇ ਬੱਚੇ, ਉਸਦੇ ਪਿਤਾ ਭੁਪਿੰਦਰ ਦਾ ਪਤਾ ਲਗਾਇਆ। ਇਸ ਤੋਂ ਬਾਅਦ ਇਸੇ ਮਾਮਲੇ ਵਿੱਚ ਦੋ ਹੋਰ ਵਿਕਰਮਜੀਤ ਤੇ ਵਿਸਾਰਤ ਦੇ ਖਿਲਾਫ਼ ਵੀ FIR ਦਰਜ ਕੀਤੀ ਗਈ ਹੈ।
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪੁਲਿਸ ਫਿਲਹਾਲ ਵਧੇਰੇ ਜਾਣਕਾਰੀ ਸਾਂਝਾ ਨਹੀਂ ਕਰ ਰਹੀ। ਨਾਬਾਲਿਗ ਹੋਣ ਦੇ ਚੱਲਦਿਆਂ ਬੱਚੇ ਦੀ ਜ਼ਿਆਦਾ ਜਾਣਕਾਰੀ ਪੁਲਿਸ ਨਹੀਂ ਦੇ ਰਹੀ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਉਨ੍ਹਾਂ ਖਿਲਾਫ਼ IPC 188 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।