ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਜਿਹੜੇ ਲੋਕਾਂ ਦੀਆਂ ਸੋਸ਼ਲ ਮੀਡੀਆ ਤੇ ਹਥਿਆਰਾਂ ਨਾਲ ਫੋਟੋ ਪਾਈਆਂ ਹੋਈਆਂ ਸਨ ਉਨ੍ਹਾਂ ਲੋਕਾਂ ਉਪਰ ਪੰਜਾਬ ਪੁਲਿਸ ਧੜਾ ਧੜ ਪਰਚੇ ਕਰ ਰਹੀ ਹੈ।ਪਰ ਅੱਜ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਲੋਕਾਂ ਵੱਲੋਂ ਹਥਿਆਰਾਂ ਨਾਲ ਸੋਸ਼ਲ ਮੀਡੀਆ ਤੇ ਫੋਟੂਆਂ ਪਾਈਆਂ ਹਨ ਉਹ ਲੋਕ 72 ਘੰਟਿਆਂ ਵਿੱਚ ਸੋਸ਼ਲ ਮੀਡੀਆ ਤੋਂ ਹਟਾਅ ਲੈਣ। ਨਹੀਂ ਤਾਂ ਉਨ੍ਹਾਂ ਲੋਕਾਂ ਖਿਲਾਫ ਕਾਰਵਾਈ ਹੋਵੇਗੀ। ਇਸ ਦੀ ਜਾਣਕਾਰੀ ਖੁਦ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ।
ਡੀਜੀਪੀ ਨੇ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਅਗਲੇ 3 ਦਿਨਾਂ ਤੱਕ ਪੰਜਾਬ ‘ਚ ਹਥਿਆਰਾਂ ਦੀ ਨੁਮਾਇਸ਼ ਕਰ ਰਹੇ ਕਿਸੇ ਵੀ ਕੰਟੈਂਟ ਨੂੰ ਲੈ ਕੇ ਐੱਫ. ਆਈ. ਆਰ. ਦਰਜ ਨਹੀਂ ਕੀਤੀ ਜਾਵੇਗੀ ਤਾਂ ਜੋ ਲੋਕ ਆਪਣੇ ਤੌਰ ‘ਤੇ ਸੋਸ਼ਲ ਮੀਡੀਆ ਹੈਂਡਲਾਂ ਤੋਂ ਅਜਿਹੀ ਸਮੱਗਰ ਨੂੰ ਹਟਾ ਸਕਣ।