ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ‘ਤੇ ਗੁਆਂਢੀ ਦੇਸ਼ ਤੋਂ ਆਈ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਮੁਤਾਬਕ ਹਥਿਆਰਾਂ ਦੀ ਇਹ ਖੇਪ ਕੰਡਿਆਲੀ ਤਾਰ ਤੋਂ ਪਾਰ ਬੈਠੇ ਆਈਐਸਆਈ ਏਜੰਟਾਂ ਵੱਲੋਂ ਡ੍ਰੋਨ ਰਾਹੀਂ ਭੇਜੀ ਗਈ ਸੀ।
ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਇਹ ਹਥਿਆਰ ਭਾਰਤ ਵਿੱਚ ਅੱਤਵਾਦੀਆਂ ਨੂੰ ਮੁਹੱਈਆ ਕਰਵਾਏ ਜਾਣੇ ਸਨ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੂੰ ਇਸ ਬਾਰੇ ਸੁਰਾਗ ਮਿਲ ਗਿਆ ਤੇ ਖੇਪ ਪੁਲਿਸ ਦੇ ਹੱਥ ਲੱਗ ਗਈ। ਇਸ ਪੂਰੇ ਮਾਮਲੇ ਨੂੰ ਲੈ ਕੇ STF ਅੱਜ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ।
ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਏਜੰਟਾਂ ਨੇ ਸਰਹੱਦੀ ਇਲਾਕਿਆਂ ਵਿੱਚ ਪੈ ਰਹੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਡ੍ਰੋਨ ਰਾਹੀਂ ਹਥਿਆਰਾਂ ਦੀ ਖੇਪ ਭੇਜੀ ਸੀ। ਸਪੈਸ਼ਲ ਟਾਸਕ ਫੋਰਸ (STF) ਨੂੰ ਇਸ ਬਾਰੇ ਪਤਾ ਲੱਗ ਗਿਆ। ਐਸਟੀਐਫ ਨੇ ਤੁਰੰਤ ਪੁਲਿਸ ਫੋਰਸ ਲੈ ਕੇ ਸਰਹੱਦੀ ਖੇਤਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਤੇ ਸਮੱਗਲਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਖੇਪ ਬਰਾਮਦ ਕਰ ਲਈ। ਇਨ੍ਹਾਂ ਹਥਿਆਰਾਂ ਨੂੰ ਬਰਾਮਦ ਕਰਕੇ ਪੁਲਿਸ ਨੇ ਇਕ ਵੱਡੀ ਸਾਜਿਸ਼ ਨਾਕਾਮ ਕੀਤੀ ਤੇ ਵੱਡੀ ਘਟਨਾ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ।