ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਾਘਾਪੁਰਾਣਾ ਹਲਕੇ ਦੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੇ ਪੁੱਤਰ ਮੋਗਾ ਜ਼ਿਲ੍ਹੇ ਦੇ ਸਾਬਕਾ ਪ੍ਰਧਾਨ ਕੰਵਲਜੀਤ ਸਿੰਘ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਇੱਕ ਚਿੱਠੀ ਜਾਰੀ ਕਰਦਿਆਂ ਮੋਗਾ ਜ਼ਿਲ੍ਹੇ ਦੇ ਹਲਕਾ ਬਾਘਾਪੁਰਾਣਾ ਤੋਂ ਕਾਂਗਰਸ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੇ ਪੁੱਤਰ ਮੋਗਾ ਜ਼ਿਲ੍ਹੇ ਦੇ ਸਾਬਕਾ ਪ੍ਰਧਾਨ ਕੰਵਲਜੀਤ ਸਿੰਘ ਬਰਾੜ ਨੂੰ ਪਾਰਟੀ ਵਿੱਚੋਂ ਇਸ ਕਰਕੇ ਕੱਢ ਦਿੱਤਾ ਗਿਆ ਹੈ ਕਿ ਉਹ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸਪੋਟ ਵਿੱਚ ਬੋਲਦਾ ਸੀ। ਜਦੋਂ ਇਸ ਸਬੰਧੀ ਕੰਵਲਜੀਤ ਸਿੰਘ ਬਰਾੜ ਨਾਲ ਗੱਲ ਕੀਤੀ ਗਈ ਉਨ੍ਹਾਂ ਦੱਸਿਆ ਹੈ ਕਿ ਮੈਂ ਕਦੇ ਪਾਰਟੀ ਵਿਰੋਧੀ ਗਤੀਵਿਧੀ ਨਹੀਂ ਕੀਤੀ ਪਰ ਰਾਜਾਂ ਵੜਿੰਗ ਪਾਰਟੀ ਦਾ ਨੁਕਸਾਨ ਕਰਨ ਤੇ ਲੱਗਾ ਹੋਇਆ ਹੈ